ਵੱਡੀ ਖ਼ਬਰ: ਅੰਮ੍ਰਿਤਸਰ ਸਰਹੱਦ ਤੋਂ ਪਾਕਿ ਡਰੋਨ ਅਤੇ 13 ਕਰੋੜ ਰੁਪਏ ਦੀ ਹੈਰੋਇਨ ਬਰਾਮਦ

Monday, May 09, 2022 - 01:01 PM (IST)

ਅਟਾਰੀ (ਨੀਰਜ, ਸਾਗਰ) : ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ. ਐੱਫ ਦੇ ਜਵਾਨਾਂ ਨੇ ਪਾਕਿ ਡਰੋਨ ਅਤੇ 9 ਪੈਕੇਟ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਬੀਤੀ ਰਾਤ ਪਾਕਿ ਤੋਂ ਆ ਰਹੇ ਇਕ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਸੁਣਦੇ ਸਾਰ ਜਵਾਨਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਫਾਇਰਿੰਗ ਕਾਰਨ ਡਰੋਨ ਹੇਠਾਂ ਡਿੱਗ ਪਿਆ, ਜਿਸ ਨਾਲ ਇਕ ਬੈਗ ਲਟਕ ਰਿਹਾ ਸੀ। 

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

PunjabKesari

ਸੂਤਰਾਂ ਅਨੁਸਾਰ ਬੀ.ਐੱਸ.ਐੱਫ ਦੇ ਜਵਾਨਾਂ ਨੇ ਡਰੋਨ ਦੇ ਨਾਲ-ਨਾਲ ਉਸ ਬੈਗ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਬੈਗ ਨੂੰ ਖੋਲ੍ਹਣ ’ਤੇ ਉਸ ’ਚੋਂ 9 ਪੈਕੇਟ ਹੈਰੋਇਨ ਬਰਾਮਦ ਹੋਈ, ਜਿਸ ਦਾ ਭਾਰ 10.670 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ। ਬਰਾਮਦ ਹੋਈ ਹੈਰੋਇਨ ਪੀਲੇ ਰੰਗ ਦੇ ਪੈਕਟਾਂ ਉੱਤੇ ਟੇਪਾਂ ਨਾਲ ਚੜ੍ਹਾ ਕੇ ਰੱਖੀ ਹੋਈ ਸੀ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 13 ਕਰੋੜ ਰੁਪਏ ਦੱਸੀ ਜਾ ਰਹੀ ਹੈ, ਜਿਸ ਨੂੰ ਅਧਿਕਾਰੀਆਂ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ।  ਹਾਲਾਂਕਿ ਬੀਐਸਐਫ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ


rajwinder kaur

Content Editor

Related News