ਕਿਧਰ ਜਾ ਰਹੀ ਹੈ ਪੰਜਾਬ ਦੀ ਪੜ੍ਹੀ-ਲਿਖੀ ਜਵਾਨੀ, ਬੀ.ਟੈੱਕ. ਪਾਸ ਨੌਜਵਾਨ ਬਣ ਗਿਆ ਤਸਕਰ

Thursday, Aug 20, 2020 - 04:48 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਪੁਲਸ ਨੇ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਉਕਤ ਨੌਜਵਾਨ ਬੀ.ਟੈੱਕ. ਕੀਤੀ ਹੋਈ ਤੇ ਉਸ ਨੇ ਆਈਲੈਟਸ 'ਚੋਂ ਵੀ ਵਧੀਆ ਬੈਂਡ ਹਾਸਲ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਪਛਾਣ ਸੁਖਬੀਰ ਸਿੰਘ ਪਿੰਡ ਚਾਹਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਪੁਲਸ ਪਾਰਟੀ ਵਲੋਂ ਮਹਿਤਾ ਰੋਡ 'ਤੇ ਨਾਕਾ ਲਗਾਇਆ ਗਿਆ ਸੀ। ਇਸੇ ਦੌਰਾਨ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਤੋਂ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਵਿਦੇਸ਼ 'ਚ ਨੌਜਵਾਨ ਦੀ ਮੌਤ, ਡਾ.ਓਬਰਾਏ ਸਦਕਾ ਮ੍ਰਿਤਕ ਸਰੀਰ ਨੂੰ ਆਪਣੀ ਮਿੱਟੀ ਹੋਈ ਨਸੀਬ

ਐੱਸ.ਐੱਚ.ਓ. ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਦੋਸ਼ੀ ਨੇ ਦੱਸਿਆ ਕਿ ਉਹ ਪਿੱਛਲੇ ਕੁਝ ਸਮੇਂ ਤੋਂ ਨਸ਼ੇ ਦਾ ਧੰਦ ਕਰਦਾ ਆ ਰਿਹਾ ਹੈ। ਉਕਤ ਨੌਜਵਾਨ ਨੇ ਬੀ.ਟੈੱਕ. ਕੀਤੀ ਹੋਈ ਹੈ ਤੇ ਆਈਲੈਸ 'ਚੋਂ 6 ਬੈਂਡ ਹਾਸਲ ਕੀਤੇ ਸਨ। ਉਹ ਕੈਨੇਡਾ ਜਾਣਾ ਚਾਹੁੰਦਾ ਸੀ ਪਰ ਤਾਲਾਬੰਦੀ ਕਾਰਨ ਨਾ ਤਾਂ ਉਹ ਵਿਦੇਸ਼ ਜਾ ਸਕਿਆ ਤੇ ਨਾ ਹੀ ਉਸ ਕੋਲ ਕੋਈ ਕੰਮ ਸੀ, ਜਿਸ ਕਰਕੇ ਉਹ ਇਹ ਕੰਮ ਕਰਨ ਲੱਗ ਗਿਆ। ਉਨ੍ਹਾਂ ਦੱਸਿਆ ਕਿ ਇਸ ਦਾ ਪੁਲਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਵੀ ਪਤਾ ਲੱਗ ਕਿ ਇਹ ਹੈਰੋਇਨ ਉਸ ਕੋਲੋਂ ਕਿਥੋ ਆਈ ਤੇ ਅੱਗੇ ਕਿਸ ਨੂੰ ਦੇਣ ਜਾ ਰਿਹਾ ਸੀ। 

ਇਹ ਵੀ ਪੜ੍ਹੋਂ :  ਇਕ ਵਾਰ ਫਿਰ ਖਾਕੀ ਹੋਈ ਦਾਗਦਾਰ, ਚਿੱਟਾ ਪੀਂਦੇ ASI ਦੀ ਕਥਿਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ


Baljeet Kaur

Content Editor

Related News