ਬਜਟ ਇਜਲਾਸ ਦਾ ਬੈਂਸ ਨੇ ਕੀਤਾ ਬਾਈਕਾਟ (ਵੀਡੀਓ)

Sunday, Mar 31, 2019 - 12:01 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਕਮੇਟੀ ਵਲੋਂ ਪਾਸ ਕੀਤੇ ਗਏ ਬਜਟ ਦਾ ਐੱਸ.ਜੀ.ਪੀ.ਸੀ. ਮੈਂਬਰ ਬਲਵਿੰਦਰ ਸਿੰਘ ਬੈਂਸ ਲੁਧਿਆਣਾ ਨੇ ਬਜਟ ਦਾ ਵਿਰੋਧ ਕਰਦੇ ਹੋਏ ਬਾਈਕਾਟ ਕਰ ਦਿੱਤਾ। ਜਾਣਕਾਰੀ ਮੁਤਾਬਕ ਬਜਟ ਦੌਰਾਨ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਸੀ ਦਿੱਤਾ ਗਿਆ, ਜਿਸ ਕਾਰਨ ਉਹ ਨਾਰਾਜ਼ ਹੋ ਗਏ ਤੇ ਬਾਈਕਾਟ ਕਰਦੇ ਹੋਏ ਬਾਹਰ ਚਲੇ ਗਏ।

ਇਸ ਸਬੰਧੀ ਗੱਲਬਾਤ ਕਰਦਿਆ ਬੈਂਸ ਨੇ ਕਿਹਾ ਕਿ ਸਿੱਖ ਕਤਲੇਆਮ ਤੇ ਬੇਅਦਬੀ ਮਾਮਲੇ 'ਚ ਐੱਸ.ਜੀ.ਪੀ.ਸੀ. ਵਲੋਂ ਮਤਾ ਨਹੀਂ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ 'ਚ ਬਾਦਲ ਪਰਿਵਾਰ ਸ਼ਾਮਲ ਹੈ, ਜਿਸ ਕਰਕੇ ਸ਼੍ਰੋਮਣੀ ਕਮੇਟੀ ਮਤੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਸਿਰਫ ਚਹੇਤਿਆਂ ਨੂੰ ਗੱਫੇ ਦਿੱਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਫਾਰਗ ਮੁਲਾਜ਼ਮਾਂ ਦੇ ਹੱਕ 'ਚ ਹਾਅ ਦਾ ਨਾਅਰਾ ਵੀ ਮਾਰਿਆ।


author

Baljeet Kaur

Content Editor

Related News