ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਕੈਨੇਡਾ ਤੋਂ ਪਰਤੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹਿਆ

Monday, Feb 10, 2020 - 02:16 PM (IST)

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਕੈਨੇਡਾ ਤੋਂ ਪਰਤੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹਿਆ

ਅੰਮ੍ਰਿਤਸਰ (ਅਠੌਲਾ) : ਅੰਮ੍ਰਿਤਸਰ ਦੇ ਪਿੰਡ ਨੌਰੰਗਪੁਰ 'ਚ ਕੈਨੇਡਾ ਤੋਂ ਪਰਤੇ ਇਕ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਸ਼ੇਰਆਮ ਗੋਲੀਆਂ ਮਾਰ ਕੇ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PunjabKesariਜਾਣਕਾਰੀ ਮੁਤਾਬਕ ਮ੍ਰਿਤਕ ਸੁਖਮਨਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਨੌਰੰਗਪੁਰ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ ਸੀ। ਬੀਤੀ ਰਾਤ ਉਹ ਪਿੰਡ ਗਗੜੇਵਾਲ 'ਚ ਵਿਆਹ ਸਮਾਗਮ 'ਚ ਸ਼ਾਮਲ ਹੋਣ ਉਪਰੰਤ ਘਰ ਵਾਪਸ ਆ ਰਿਹਾ ਸੀ ਕਿ ਰਾਸਤੇ 'ਚ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਬਾਬਾ ਬਕਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

PunjabKesari


author

Baljeet Kaur

Content Editor

Related News