ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਕੈਨੇਡਾ ਤੋਂ ਪਰਤੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹਿਆ

02/10/2020 2:16:51 PM

ਅੰਮ੍ਰਿਤਸਰ (ਅਠੌਲਾ) : ਅੰਮ੍ਰਿਤਸਰ ਦੇ ਪਿੰਡ ਨੌਰੰਗਪੁਰ 'ਚ ਕੈਨੇਡਾ ਤੋਂ ਪਰਤੇ ਇਕ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਸ਼ੇਰਆਮ ਗੋਲੀਆਂ ਮਾਰ ਕੇ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਸੁਖਮਨਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਨੌਰੰਗਪੁਰ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ ਸੀ। ਬੀਤੀ ਰਾਤ ਉਹ ਪਿੰਡ ਗਗੜੇਵਾਲ 'ਚ ਵਿਆਹ ਸਮਾਗਮ 'ਚ ਸ਼ਾਮਲ ਹੋਣ ਉਪਰੰਤ ਘਰ ਵਾਪਸ ਆ ਰਿਹਾ ਸੀ ਕਿ ਰਾਸਤੇ 'ਚ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਬਾਬਾ ਬਕਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

Baljeet Kaur

This news is Content Editor Baljeet Kaur