ਅੰਮ੍ਰਿਤਸਰ ਦੀ ਨਹਿਰ ’ਚੋਂ ਮਿਲੀ ਡਾਕਟਰ ਦੀ ਲਾਸ਼, 2 ਦਿਨਾਂ ਤੋਂ ਸੀ ਲਾਪਤਾ
Tuesday, May 17, 2022 - 01:49 PM (IST)
ਅੰਮ੍ਰਿਤਸਰ (ਜਸ਼ਨ) - ਅੰਮ੍ਰਿਤਸਰ ਦੇ ਤਾਰਾ ਵਾਲਾ ਪੁਲ ਨਜਾ ਵਾਲੀ ਨਹਿਰ ’ਚ ਇੱਕ ਡਾਕਟਰ ਵੱਲੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਡਾਕਟਰ ਦੀ ਪਛਾਣ ਸੁਭਾਸ਼ ਵੋਹਰਾ ਵਜੋਂ ਹੋਈ ਹੈ, ਜਿਸ ਦੀ ਉਮਰ 40-42 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਪਿਛਲੇ ਦੋ ਦਿਨਾਂ ਤੋਂ ਘਰੋਂ ਗਾਇਬ ਸੀ, ਦੀ ਭਾਲ ਕੀਤੀ ਜਾ ਰਹੀ ਸੀ। ਡਾਕਟਰ ਦੀ ਰਿਹਾਇਸ਼ ਗ੍ਰੀਨ ਐਵੇਨਿਊ 'ਤੇ ਸਥਿਤ ਹੈ ਅਤੇ ਉਹ ਇਕ ਨਿੱਜੀ ਹਸਪਤਾਲ ਸੋਗ ਨਿਵਾਰਨ 'ਚ ਕੰਮ ਕਰਦਾ ਸੀ।
ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ
ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਮ੍ਰਿਤਕ ਡਾਕਟਰ ਬੀਤੀ 15 ਮਈ ਤੋਂ ਘਰੋਂ ਲਾਪਤਾ ਸੀ, ਜਿਸ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਸੀ। ਅੱਜ ਉਸ ਦੀ ਲਾਸ਼ ਨਹਿਰ ’ਚੋਂ ਬਰਾਮਦ ਕਰ ਲਈ ਗਈ ਹੈ। ਡਾਕਟਰ ਦੀ ਕਾਰ ਨੂੰ ਵੀ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ
ਸੂਤਰਾਂ ਅਨੁਸਾਰ ਮ੍ਰਿਤਕ ਡਾਕਟਰ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸਨ ਅਤੇ ਉਨ੍ਹਾਂ ਦੀ ਖ਼ੁਦਕੁਸ਼ੀ ਦਾ ਕਾਰਨ ਵੀ ਮਾਨਸਿਕ ਪਰੇਸ਼ਾਨੀ ਦੱਸਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ