ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੰਮ੍ਰਿਤਸਰ ਦੌਰਾ ਰੱਦ
Friday, Jul 19, 2019 - 12:24 PM (IST)
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੌਸਮ ਦੀ ਖਰਾਬੀ ਦੇ ਚੱਲਦਿਆਂ ਅੰਮ੍ਰਿਤਸਰ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ 'ਚ ਸਥਾਪਿਤ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ ਮੌਕੇ ਡਿੱਗਰੀ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਪਹੁੰਚਣਾ ਸੀ ਪਰ ਮੌਸਮ ਦੇ ਖਰਾਬੀ ਦੇ ਚਲਦਿਆਂ ਹੁਣ ਉਹ ਇਥੇ ਨਹੀਂ ਪਹੁੰਚ ਰਹੇ।