ਕੈਪਟਨ ਦੇ ਵਿਸ਼ੇਸ਼ ਸਲਾਹਕਾਰ ਬਣੇ ਬੁਲਾਰੀਆ (ਵੀਡੀਓ)

Saturday, Sep 14, 2019 - 04:31 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਕੈਪਟਨ ਦਾ ਵਿਸ਼ੇਸ਼ ਸਲਾਹਕਾਰ ਚੁਣੇ ਜਾਣ ਮਗਰੋਂ ਅੰਮ੍ਰਿਤਸਰ ਪਹੁੰਚੇ ਇੰਦਰਬੀਰ ਸਿੰਘ ਬੁਲਾਰੀਆ ਦਾ ਭਰਵਾਂ ਸਵਾਗਤ ਹੋਇਆ। ਇਸ ਮੌਕੇ ਵਰਕਰਾਂ ਨੇ ਲੱਡੂਆਂ ਨਾਲ ਬੁਲਾਰੀਆ ਦਾ ਮੂੰਹ ਮਿੱਠਾ ਕਰਵਾਇਆ ਤੇ ਫੁੱਲਾਂ ਦੇ ਗੁਲਦਸਤੇ ਭੇਟ ਕਰ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਇੰਦਰਬਾਰ ਬੁਲਾਰੀਆ ਨੇ ਦੱਸਿਆ ਕਿ ਉਹ ਜ਼ਮੀਨੀ ਪੱਧਰ ਤੋਂ ਵਰਕਰਾਂ ਤੇ ਲੋਕਾਂ ਦੀ ਨਬਜ਼ ਪਛਾਣ ਕੇ ਹਰ ਮਸਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦੇਣਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਕੈਪਟਨ ਸਰਕਾਰ ਨੂੰ ਹੋਰ ਮਜ਼ਬੂਤ ਬਣਾਉਣਗੇ।

ਦੱਸ ਦੇਈਏ ਕਿ ਬੁਲਾਰੀਆ ਸਣੇ ਕੁੱਲ 6 ਵਿਧਾਇਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਸ਼ੇਸ਼ ਸਲਾਹਕਾਰ ਨਿਯੁਕਤ ਕਰਦਿਆਂ 5 ਨੂੰ ਕੈਬਨਿਟ ਮੰਤਰੀਆਂ ਦਾ ਰੈਂਕ ਦਿੱਤੀ ਹੈ ਜਦਕਿ ਇਕ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ।


author

Baljeet Kaur

Content Editor

Related News