ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਗੰਨ ਪੁਆਇੰਟ ''ਤੇ ਕਾਰ ਖੋਹ ਲੁਟੇਰੇ ਫਰਾਰ
Wednesday, Jul 25, 2018 - 08:40 AM (IST)
ਅੰਮ੍ਰਿਤਸਰ : ਅੰਮ੍ਰਿਤਸਰ 'ਚ ਪਿਸਤੌਲ ਦੀ ਨੋਕ 'ਤੇ ਡਰਾਈਵਰ ਤੋਂ ਗੱਡੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਘਟਨਾ ਰਣਜੀਤ ਐਵਿਨਿਊ ਦੇ ਦੁਸਹਿਰਾ ਗਰਾਊਂਡ ਨੇੜੇ ਵਾਪਰੀ ਹੈ। ਜਾਣਕਾਰੀ ਮੁਤਾਬਕ ਸਵੇਰੇ 6 ਵਜੇ ਕਾਰ ਸਵਾਰ ਅਣਪਛਾਤੇ ਵਿਅਕਤੀ ਪਿਸਤੌਲ ਦੀ ਨੋਕ 'ਤੇ ਡਰਾਈਵਰ ਕੋਲੋਂ ਸਵਿੱਫਟ ਕਾਰ ਖੋਹ ਕੇ ਫਰਾਰ ਹੋ ਗਏ। ਰਣਜੀਤ ਐਵਿਨਿਊ 'ਚ ਕਾਰ ਖੋਹਣ ਦੀ ਇਹ ਤੀਜੀ ਘਟਨਾ ਹੈ। ਘਟਨਾ ਵਾਲੀ ਥਾਂ 'ਤੇ ਪੁੱਜੀ ਪੁਲਸ ਨੇ ਰੈੱਡ ਅਲਰਟ ਜਾਰੀ ਕਰਦੇ ਹੋਏ ਅਣਪਛਾਤੇ ਕਾਰ ਸਵਾਰ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
