ਅੰਮ੍ਰਿਤਸਰ ਦੇ ਸੈਂਟਰਲ ਬੈਂਕ ਆਫ ਇੰਡੀਆ ’ਚ ਹੋਈ ਵੱਡੀ ਲੁੱਟ, ਕਰੀਬ ਪੌਣੇ 6 ਲੱਖ ਰੁਪਏ ਲੈ ਕੇ ਫ਼ਰਾਰ ਹੋਏ 4 ਲੁਟੇਰੇ

Friday, May 06, 2022 - 03:48 PM (IST)

ਅੰਮ੍ਰਿਤਸਰ ਦੇ ਸੈਂਟਰਲ ਬੈਂਕ ਆਫ ਇੰਡੀਆ ’ਚ ਹੋਈ ਵੱਡੀ ਲੁੱਟ, ਕਰੀਬ ਪੌਣੇ 6 ਲੱਖ ਰੁਪਏ ਲੈ ਕੇ ਫ਼ਰਾਰ ਹੋਏ 4 ਲੁਟੇਰੇ

ਅੰਮ੍ਰਿਤਸਰ (ਗੁਰਿੰਦਰ ਸਾਗਰ,ਜਸ਼ਨ) - ਅੰਮ੍ਰਿਤਸਰ ਦੇ ਜੀ.ਟੀ ਰੋਡ ’ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸੈਂਟਰਲ ਬੈਂਕ ਆਫ ਇੰਡੀਆ ਜੀ.ਟੀ. ਰੋਡ ਸੰਤ ਐਵੇਨਿਊ ਵਿਚ ਲੁਟੇਰਿਆਂ ਨੇ ਬੈਂਕ ਦੇ ਅੰਦਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਇਸ ਸਬੰਧੀ ਬੈਂਕ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਂਕ ਦੇ ਅੰਦਰ ਚਾਰ ਨੌਜਵਾਨ ਕਸਟਮਰ ਦੇ ਰੂਪ ਵਿਚ ਆਏ, ਜਿਨ੍ਹਾਂ ਨੇ ਕਰੀਬ ਪੌਣੇ ਛੇ ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਲੁਟੇਰੇ ਲੁੱਟ ਤੋਂ ਬਾਅਦ ਚਿੱਟੇ ਰੰਗ ਦੀ ਕਾਰ ’ਚ ਸਵਾਰ ਹੋ ਕੇ ਫ਼ਰਾਰ ਹੋ ਗਏ, ਜਿਸ ਦੀ ਸੂਚਨਾ ਉਨ੍ਹਾਂ ਨੇ ਪੁਲਸ ਨੂੰ ਦੇ ਦਿੱਤੀ ਹੈ।  

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਇਸ ਮਾਮਲੇ ਦੇ ਸਬੰਧ ’ਚ ਅੰਮ੍ਰਿਤਸਰ ਪੁਲਸ ਕਮਿਸ਼ਨਰ ਅਰੁਨ ਪਾਲ ਸਿੰਘ ਨੇ ਕਿਹਾ ਕਿ ਬੈਂਕ ਵਿੱਚ ਹੋਈ ਲੁੱਟ ਦੀ ਜਦੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਤਾਂ ਉਹ ਆਪਣੀ ਪੁਲਸ ਟੀਮ ਨਾਲ ਇੱਥੇ ਪਹੁੰਚ ਗਏ। ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਸਾਢੇ ਪੰਜ ਲੱਖ ਤੋਂ ਵੱਧ ਰੁਪਏ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਨਜ਼ਦੀਕੀ ਸੀ.ਸੀ.ਟੀ.ਵੀ. ਕੈਮਰੇ ਵੀ ਖੰਘਾਲੇ ਜਾ ਰਹੇ ਹਨ, ਜਿਸ ਸਦਕਾ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ:   ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ


author

rajwinder kaur

Content Editor

Related News