ਕੇਂਦਰ ਸਰਕਾਰ ਦੀ ਸਕੀਮ ਤਹਿਤ ਵੰਡੇ 33 ਲੱਖ ਦੇ ਟ੍ਰਾਈਸਾਈਕਲ
Monday, Nov 18, 2019 - 03:49 PM (IST)

ਅੰਮ੍ਰਿਤਸਰ (ਸੁਮਿਤ) - ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਕੀਮ ਦੇ ਤਹਿਤ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਜ਼ਿਲੇ ਦੇ ਲੋੜਵੰਦਾਂ ਨੂੰ ਵੱਡੀ ਗਿਣਤੀ 'ਚ ਵ੍ਹੀਲ ਚੇਅਰਜ਼ ਤੇ ਟ੍ਰਾਈਸਾਈਕਲ ਵੰਡੇ ਗਏ। ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਉਕਤ ਸਕੀਮ ਦਾ ਲਾਭ ਦੇਣ ਲਈ ਅਮ੍ਰਿਤਸਰ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਕੈਬਨਿਟ ਮੰਤਰੀ ਓ.ਪੀ. ਸੋਨੀ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ 'ਤੇ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓ.ਪੀ. ਸੋਨੀ ਨੇ ਦੱਸਿਆ ਕਿ 33 ਲੱਖ ਦੀ ਲਾਗਤ ਨਾਲ ਅੱਜ 223 ਲੋੜਵੰਦਾਂ ਨੂੰ ਟ੍ਰਾਈਸਾਈਕਲ ਦਿੱਤੇ ਗਏ ਹਨ। ਇਨ੍ਹਾਂ ਦੀ ਵਰਤੋਂ ਕਰਨ ਨਾਲ ਉਕਤ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਲਾਭ 387 ਲੋਕਾਂ ਨੂੰ ਮਿਲ ਰਿਹਾ ਹੈ।