ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ
Monday, Jun 07, 2021 - 06:39 PM (IST)
ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ’ਚ ਬੀਤੀ ਦੇਰ ਰਾਤ ਗੈਂਗਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੈਂਗਵਾਰ ’ਚ ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਉਰਫ਼ ਲੱਖਾ ਬਾਬਾ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਜੇਲ੍ਹ ’ਚ ਬੰਦ ਕੈਦੀ ਅਵਤਾਰ ਸਿੰਘ ਤਾਰੀ, ਕੈਦੀ ਸਤਨਾਮ ਸਿੰਘ, ਕੈਦੀ ਗੁਰਜੰਟ ਸਿੰਘ ਅਤੇ ਕੈਦੀ ਹਰਪ੍ਰੀਤ ਸਿੰਘ ਹੈਪੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ : ਜਿੰਮ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ’ਚ ਵਾਪਰੀ ਗੈਂਗਵਾਰ ’ਚ ਲੱਖਾ ਬਾਬਾ ਦੇ 2 ਸਾਥੀ ਵੀ ਜ਼ਖ਼ਮੀ ਹੋਏ ਹਨ। ਵਧੀਕ ਜੇਲ੍ਹ ਸੁਪਰਡੈਂਟ ਭਗਵੰਤ ਸਿੰਘ ਅਨੁਸਾਰ ਜੇਲ੍ਹ ’ਚ ਬੰਦ ਕੈਦੀ ਮੁਲਜ਼ਮਾਂ ਦੀ ਲੱਖਾ ਬਾਬੇ ਨਾਲ ਪੁਰਾਣੀ ਦੁਸ਼ਮਣੀ ਸੀ। ਬੀਤੀ ਦੇਰ ਰਾਤ ਬੈਰਕ ਨੰਬਰ 5 ਦੇ ਕਮਰੇ ਨੰਬਰ 6 ਦੀਆਂ 2 ਧਿਰਾਂ ਦੀ ਆਪਸ ’ਚ ਲੜਾਈ ਹੋ ਗਈ, ਜਿਸ ਦੌਰਾਨ ਲੱਖਾ ਬਾਬਾ ਦਾ ਕਤਲ ਕਰ ਦਿੱਤਾ ਗਿਆ। ਪੁਲਸ ਜਦੋਂ ਉਸ ਨੂੰ ਹਸਪਤਾਲ ਲੈ ਕੇ ਗਈ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਗੈਂਗਸਟਰ ਲੱਖਾ ਬਾਬੇ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਅਤੇ ਇਸ ਕਤਲ ’ਚ ਸ਼ਾਮਲ ਕੈਦੀਆਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਕੋਰੋਨਾ ਪੀੜਤਾਂ ਲਈ ਵੱਡਾ ਖ਼ਤਰਾ ‘ਬਲੈਕ ਫੰਗਸ’, ਜਾਨ ਬਚਾਉਣ ਲਈ ਮਰੀਜ਼ਾਂ ਦੀਆਂ ਅੱਖਾਂ ਕੱਢੀਆਂ