ਤਣਾਅਪੂਰਨ ਮਾਹੌਲ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਵਧੀ ਸੰਗਤ ਦੀ ਆਮਦ

07/07/2020 10:52:56 AM

ਅੰਮ੍ਰਿਤਸਰ (ਅਨਜਾਣ) : ਦੋ ਦਿਨਾਂ ਦੇ ਦਹਿਸ਼ਤ ਦੇ ਮਾਹੌਲ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਵਧਣੀ ਸ਼ੁਰੂ ਹੋ ਗਈ ਹੈ। ਅੰਮ੍ਰਿਤ ਵੇਲੇ ਕਿਵਾੜ ਖੁੱਲ੍ਹਦਿਆਂ ਹੀ ਸੰਗਤਾਂ ਨੇ ਬੇਨਤੀ ਰੂਪੀ ਸ਼ਬਦ ਪੜ੍ਹਦਿਆਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ-ਦੀਦਾਰੇ ਕੀਤੇ। ਇਸ ਤੋਂ ਪਹਿਲਾਂ ਦਰਸ਼ਨੀ ਡਿਓੜੀ ਦੇ ਬਾਹਰ ਮੁੱਖ  ਦੁਆਰ 'ਤੇ ਸੰਗਤਾਂ ਨੇ ਸ੍ਰੀ ਸੁਖਮਨੀ ਸਾਹਿਬ, ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਤੇ ਸ੍ਰੀ ਅਨੰਦ ਸਾਹਿਬ ਜੀ ਦੇ ਪਾਠ ਕੀਤੇ। ਸ੍ਰੀ ਆਸਾ ਜੀ ਦੀ ਵਾਰ ਤੇ ਕੀਰਤਨ ਦੀ ਆਰੰਭਤਾ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਜੀ ਅੰਦਰ ਪ੍ਰਕਾਸ਼ਮਾਨ ਕੀਤਾ ਗਿਆ। ਸੰਗਤਾਂ ਨੇ ਸਵੱਯੇ ਦਾ ਉਚਾਰਣ ਕੀਤਾ ਤੇ ਗ੍ਰੰਥੀ ਸਿੰਘ ਵਲੋਂ ਮੁੱਖ ਵਾਕ ਸਰਵਣ ਕਰਵਾਇਆ ਗਿਆ। ਜਿਸ ਦੀ ਕਥਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਸੰਗਤਾਂ ਤੇ ਡਿਊਟੀ ਸੇਵਾਦਾਰਾਂ ਨੇ ਸੰਭਾਲੀ। ਸ੍ਰੀ ਹਰਿਮੰਦਰ ਸਾਹਿਬ ਅੰਦਰ ਸੇਵਾ ਦੇ ਇਲਾਵਾ ਸੰਗਤਾਂ ਵਲੋਂ ਪਰਿਕਰਮਾ ਦੇ ਇਸ਼ਨਾਨ ਦੀ ਸੇਵਾ, ਜੋੜੇ ਘਰ, ਛਬੀਲ ਤੇ ਲੰਗਰ ਹਾਲ 'ਚ ਸੇਵਾ ਕੀਤੀ ਗਈ ਤੇ ਲੰਗਰ ਛੱਕਣ ਦੇ ਨਾਲ-ਨਾਲ ਠੰਢੇ-ਮਿੱਠੇ ਜਲ ਵੀ ਛਕੇ।

ਇਹ ਵੀ ਪੜ੍ਹੋਂ : ਵਕਤ ਦੀ ਪਈ ਮਾਰ : ਪਹਿਲਾਂ ਪਤਨੀ ਦੀ ਹੋਈ ਮੌਤ, ਹੁਣ ਕਮਰੇ 'ਚ ਇਕ ਹੀ ਪੱਖੇ ਨਾਲ ਝੂਲਦੇ ਮਿਲੇ ਮਾਂ-ਪੁੱਤ

ਗੁਰਦੁਆਰਾ ਭੋਰਾ ਸਾਹਿਬ ਵਿਖੇ ਹੋਈ ਵਿਸ਼ਵ ਦੇ ਭਲੇ ਦੀ ਅਰਦਾਸ 
ਕੋਰੋਨਾ ਮਹਾਂਮਾਰੀ 'ਤੇ ਫਤਿਹ ਪਾਉਣ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ (ਭੌਰਾ ਸਾਹਿਬ) ਵਿਖੇ ਸੰਗਤਾਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੀਆਂ ਛਹਿਬਰਾਂ ਲਗਾ ਕੇ ਬੇਨਤੀ ਰੂਪੀ ਗੁਰਬਾਣੀ ਦੇ ਸ਼ਬਦਾਂ ਦਾ ਉਚਾਰਣ ਕੀਤਾ ਗਿਆ। ਗ੍ਰੰਥੀ ਸਿੰਘ ਵਲੋਂ ਪੂਰੇ ਵਿਸ਼ਵ ਦੇ ਭਲੇ ਦੀ ਅਰਦਾਸ Àੁਪਰੰਤ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗ੍ਰੰਥੀ ਸਿੰਘ ਨੇ ਕਿਹਾ ਕਿ ਜਦੋਂ-ਜਦੋਂ ਵੀ ਸੰਸਾਰ 'ਚ ਕੋਈ ਬਿਪਤਾ ਆਉਂਦੀ ਹੈ ਤਾਂ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਜੋਦੜੀ ਕੀਤੀ ਹੀ ਕੰਮ ਆਉਂਦੀ ਹੈ। ਜਦੋਂ ਸਾਰੇ ਹੀਲੇ ਵਸੀਲੇ ਖਤਮ ਹੋ ਜਾਂਦੇ ਨੇ ਤਾਂ ਸਿਰਫ਼ ਵਾਹਿਗੁਰੂ ਹੀ ਅੰਗ-ਸੰਗ ਸਹਾਈ ਹੁੰਦਾ ਹੈ। ਇਹ ਘੜੀ ਆਪਣੇ ਦਿਲ ਦਿਮਾਗ ਨੂੰ ਮਜ਼ਬੂਤ ਰੱਖਣ ਤੇ ਵਾਹਿਗੁਰੂ 'ਤੇ ਭਰੋਸਾ ਕਰਕੇ ਉਸ ਅੱਗੇ ਸਾਰੇ ਸੰਸਾਰ ਦੇ ਭਲੇ ਲਈ ਅਰਦਾਸ ਕਰਨ ਦਾ ਹੈ। ਵਾਹਿਗੁਰੂ ਕਿਰਪਾ ਕਰਨ 'ਤੇ ਇਹ ਨਾ-ਮੁਰਾਦ ਬੀਮਾਰੀ ਤੋਂ ਸਮੁੱਚੇ ਸੰਸਾਰ ਦਾ ਛੁਟਕਾਰਾ ਹੋਵੇ।

ਇਹ ਵੀ ਪੜ੍ਹੋਂ :  ਬੈਨ ਕੀਤੀ 'tik tok' ਨੂੰ ਚਲਾਉਣ ਲਈ ਲਈ ਨੌਜਵਾਨਾਂ ਨੇ ਬਾਣੀ ਜੁਗਾੜੂ ਤਕਨੀਕ

ਢਾਡੀ ਸਿੰਘਾਂ ਨੇ ਛੋਹਿਆ ਗੁਰ ਇਤਿਹਾਸ 
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੇ ਹੇਠਾਂ ਵੱਖ-ਵੱਖ ਢਾਡੀ ਜਥਿਆਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਾਹਦਤ ਤੋਂ ਬਾਅਦ ਦਾ ਇਤਿਹਾਸ ਛੂੰਹਦਿਆਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਇਆ ਗਿਆ। ਢਾਡੀ ਸਿੰਘਾਂ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਨਾ ਤੇ ਮੀਰੀ-ਪੀਰੀ ਦੀਆਂ ਤਲਵਾਰਾਂ ਪਹਿਨਣ ਤੋਂ ਬਾਆਦ ਜ਼ਬਰ ਤੇ ਜ਼ੁਲਮ ਵਿਰੁੱਧ ਜੰਗਾਂ ਲੜਨ ਬਾਰੇ ਇਤਿਹਾਸ ਨੂੰ ਛੋਹਿਆ ਗਿਆ।

ਇਹ ਵੀ ਪੜ੍ਹੋਂ :  ਬਾਬਾ ਰਾਮਦੇਵ ਨੂੰ ਵੀ ਮਾਤ ਪਾਉਂਦੀ ਹੈ ਇਹ ਬੇਬੇ, ਤਸਵੀਰਾਂ ਵੇਖ ਹੋ ਜਾਵੋਗੇ ਹੈਰਾਨ


Baljeet Kaur

Content Editor

Related News