ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਕਾਂਗਰਸੀ ਕੌਂਸਲਰ ਦੇ ਮੁੰਡੇ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ

Saturday, Jun 11, 2022 - 06:51 PM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਕਾਂਗਰਸੀ ਕੌਂਸਲਰ ਦੇ ਮੁੰਡੇ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ

ਅੰਮ੍ਰਿਤਸਰ (ਸੰਜੀਵ) : ਥਾਣਾ ਬੀ ਡਿਵੀਜ਼ਨ ਦੇ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੌਜੂਦਾ ਕਾਂਗਰਸੀ ਕੌਂਸਲਰ ਦੇ ਪੁੱਤਰ ਚਰਨਦੀਪ ਸਿੰਘ ਬਾਬਾ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਪ੍ਰਤਾਪ ਰਾਜਾ ਵਜੋਂ ਹੋਈ ਹੈ। ਇਸ ਘਟਨਾ ’ਚ ਮ੍ਰਿਤਕ ਨੌਜਵਾਨ ਦਾ ਇਕ ਸਾਥੀ ਵੀ ਜ਼ਖ਼ਮੀ ਹੋ ਗਿਆ।

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਕਤਲ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਪੁਸ਼ਟੀ ਥਾਣਾ ਪ੍ਰਭਾਰੀ ਵਲੋਂ ਕੀਤੀ ਗਈ ਹੈ। ਪੱਤਰਕਾਰ ਵਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ ਹੋਣ ਤੋਂ ਬਾਅਦ ਉਕਤ ਕੌਂਸਲਰ ‘ਆਪ’ ’ਚ ਸ਼ਾਮਲ ਹੋ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ, ਕਿਹਾ-ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News