ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ: 11 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਮਰੀਜ਼ਾਂ ਦੀ ਮੌਤ
Wednesday, Jul 15, 2020 - 04:52 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ 'ਚ ਕੋਰੋਨਾ ਨੇ ਤਾਂਡਵ ਮਚਾਇਆ ਹੋਇਆ ਹੈ। ਬੁੱਧਵਾਰ ਨੂੰ ਜ਼ਿਲ੍ਹੇ 'ਚ 2 ਕੋਰੋਨਾ ਮਰੀਜ਼ਾ ਦੀ ਮੌਤ ਹੋ ਗਈ ਜਦਕਿ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 58 ਹੋ ਚੁੱਕੀ ਹੈ। ਇਥੇ ਦੱਸ ਦੇਈਏ ਕਿ ਜ਼ਿਲ੍ਹੇ 'ਚ ਕੁੱਲ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਆਂਕੜਾ 1147 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 920 ਮਰੀਜ਼ ਠੀਕ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ। ਜ਼ਿਲ੍ਹੇ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸਿਹਤ ਵਿਭਾਗ ਇਸ 'ਤੇ ਰੋਕ ਲਗਾਉਣ 'ਚ ਹੁਣ ਤੱਕ ਫੈਲ ਸਾਬਤ ਹੋਇਆ ਹੈ। ਸਿਹਤ ਵਿਭਾਗ ਵਲੋਂ ਸਿਰਫ਼ ਦਾਅਵੇ ਹੀ ਕੀਤੇ ਜਾ ਰਹੇ ਹਨ ਅਤੇ ਮਿਸ਼ਨ ਫ਼ਤਹਿ ਦੇ ਤਹਿਤ ਵਿਭਾਗ ਦੇ ਅਧਿਕਾਰੀ ਫੋਟੋਆਂ ਖਿਚਾਉਣ ਤੱਕ ਸੀਮਿਤ ਹਨ ਜਦਕਿ ਅਸਲੀਅਤ 'ਚ ਜ਼ਮੀਨੀ ਪੱਧਰ 'ਤੇ ਨਾ ਤਾਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਨਾ ਹੀ ਵਾਇਰਸ ਨੂੰ ਰੋਕਣ ਦੇ ਪ੍ਰਬੰਧ ਕੀਤੇ ਜਾ ਰਹੇ। ਲੋਕਾਂ 'ਚ ਦਹਿਸ਼ਤ ਹੈ ਤੇ ਉਹ ਸਿਹਤ ਵਿਭਾਗ ਨੂੰ ਕੋਸ ਰਹੇ ਹਨ।
ਇਹ ਵੀ ਪੜ੍ਹੋਂ : ਧੋਖੇ ਨਾਲ ਜਨਾਨੀ ਨੇ ਬੱਚੀ ਨੂੰ ਨੌਜਵਾਨ ਹਵਾਲੇ ਕਰ ਕਰਵਾਇਆ ਗਲਤ ਕੰਮ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 8600 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1147, ਲੁਧਿਆਣਾ 'ਚ 1520, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1433, ਸੰਗਰੂਰ 'ਚ 667 ਕੇਸ, ਪਟਿਆਲਾ 'ਚ 713, ਮੋਹਾਲੀ 'ਚ 442, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 256, ਤਰਨਤਾਰਨ 219, ਹੁਸ਼ਿਆਰਪੁਰ 'ਚ 210, ਨਵਾਂਸ਼ਹਿਰ 'ਚ 234, ਮੁਕਤਸਰ 153, ਫਤਿਹਗੜ੍ਹ ਸਾਹਿਬ 'ਚ 173, ਰੋਪੜ 'ਚ 141, ਮੋਗਾ 'ਚ 152, ਫਰੀਦਕੋਟ 169, ਕਪੂਰਥਲਾ 141, ਫਿਰੋਜ਼ਪੁਰ 'ਚ 169, ਫਾਜ਼ਿਲਕਾ 112, ਬਠਿੰਡਾ 'ਚ 151, ਬਰਨਾਲਾ 'ਚ 77, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 5841 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2476 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 216 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਪੰਜਾਬ ਨਹੀਂ ਰੁਕ ਰਿਹਾ ਵਾਰਦਾਤਾਂ ਦਾ ਸਿਲਸਿਲਾ, ਹੁਣ 2 ਬੱਚਿਆਂ ਦੀ ਮਾਂ ਦਾ ਬੇਰਹਿਮੀ ਨਾਲ ਕਤਲ