ਅੰਮ੍ਰਿਤਸਰ 'ਚ ਬੇਕਾਬੂ ਹੋਇਆ ਕੋਰੋਨਾ, ਤਿੰਨ ਹੋਰ ਮਰੀਜ਼ਾਂ ਦੀ ਲਈ ਜਾਨ
Friday, Jun 19, 2020 - 05:31 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਜਿਥੇ ਅੱਜ ਚੜ੍ਹਦੀ ਸਵੇਰ ਇਕ ਵਿਅਕਤੀ ਦੀ ਮੌਤ ਹੋਈ ਸੀ ਉਥੇ ਹੀ ਹੁਣ ਫਿਰ ਇਕੱਠੇ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ 'ਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋ ਚੁੱਕੀ ਹੈ। ਹੁਣ ਤੱਕ ਪੰਜਾਬ 'ਚ ਸਭ ਤੋਂ ਵੱਧ ਮੌਤਾਂ ਕੋਰੋਨਾ ਕਾਰਨ ਅੰਮ੍ਰਿਤਸਰ 'ਚ ਹੋਈਆਂ ਹਨ।
ਇਹ ਵੀ ਪੜ੍ਹੋਂ : ਬਾਬਾ ਬਕਾਲਾ ਸਾਹਿਬ 'ਚ ਕੋਰੋਨਾ ਦੀ ਮੁੜ ਦਸਤਕ, HDFC ਬੈਂਕ ਕਾਮਿਆਂ ਸਣੇ 6 ਦੀ ਰਿਪੋਰਟ ਪਾਜ਼ੇਟਿਵ
ਅੱਜ ਚੜ੍ਹਦੀ ਸਵੇਰ 107 ਸਾਲਾ ਬਜ਼ੁਰਗ ਨੇ ਕੋਰੋਨਾ ਕਾਰਨ ਤੋੜਿਆ ਸੀ ਦਮ
ਇਥੇ ਦੱਸ ਦੇਈਏ ਕਿ ਅੱਜ ਚੜ੍ਹਦੀ ਸਵੇਰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ 107 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਉਕਤ ਬਜ਼ੁਰਗ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਦਾ ਰਹਿਣ ਵਾਲਾ ਸੀ, ਜੋ ਕੁਝ ਦਿਨ ਪਹਿਲਾਂ ਹੀ ਹਸਪਤਾਲ 'ਚ ਦਾਖਲ ਹੋਇਆ ਸੀ।
ਇਹ ਵੀ ਪੜ੍ਹੋਂ : ਡਿਲਿਵਰੀ ਤੋਂ ਬਾਅਦ ਬੀਬੀ ਨਿਕਲੀ ਕੋਰੋਨਾ ਪਾਜ਼ੇਟਿਵ, ਡਾਕਟਰਾਂ ਦੇ ਫੁੱਲੇ ਹੱਥ-ਪੈਰ
ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 3400 ਤੋਂ ਪਾਰ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 3700 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 730, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 425, ਲੁਧਿਆਣਾ 'ਚ 480, ਤਰਨਾਰਨ 186, ਮੋਹਾਲੀ 'ਚ 191, ਹੁਸ਼ਿਆਰਪੁਰ 'ਚ 151, ਪਟਿਆਲਾ 'ਚ 200, ਸੰਗਰੂਰ 'ਚ 172 ਕੇਸ, ਨਵਾਂਸ਼ਹਿਰ 'ਚ 121, ਗਰਦਾਸਪੁਰ 'ਚ 171 ਕੇਸ, ਮੁਕਤਸਰ 73, ਮੋਗਾ 'ਚ 74, ਫਰੀਦਕੋਟ 89, ਫਿਰੋਜ਼ਪੁਰ 'ਚ 59, ਫਾਜ਼ਿਲਕਾ 54, ਬਠਿੰਡਾ 'ਚ 64, ਪਠਾਨਕੋਟ 'ਚ 162, ਬਰਨਾਲਾ 'ਚ 39, ਮਾਨਸਾ 'ਚ 38, ਫਤਿਹਗੜ੍ਹ ਸਾਹਿਬ 'ਚ 83, ਕਪੂਰਥਲਾ 51, ਰੋਪੜ 'ਚ 83 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2658 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 980 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 90 ਲੋਕਾਂ ਦੀ ਮੌਤ ਹੋ ਚੁੱਕੀ ਹੈ।