ਅੰਮ੍ਰਿਤਸਰ 'ਚ ਜ਼ਿਲ੍ਹੇ 'ਚ ਘਾਤਕ ਹੋਇਆ ਕੋਰੋਨਾ : 71 ਨਵੇਂ ਮਾਮਲਿਆਂ ਦੀ ਪੁਸ਼ਟੀ, 4 ਦੀ ਮੌਤ

07/31/2020 5:03:27 PM

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ 'ਚ 71 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਜਦਕਿ 4 ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਪੰਜਾਬ ਪੁਲਸ ਦੇ ਮੁਲਾਜ਼ਮ ਦੱਸੇ ਜਾ ਰਹੇ ਹਨ। ਹੁਣ ਤੱਕ ਜ਼ਿਲ੍ਹੇ 'ਚ 1859 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 1256 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 76 ਹੋ ਚੁੱਕੀ ਸੀ।

ਇਹ ਵੀ ਪੜ੍ਹੋਂ : ਹਸਪਤਾਲ ਦੇ ਕਾਮੇ ਦਾ ਕਾਰਾ: ਸਸਤੇ ਇਲਾਜ਼ ਬਹਾਨੇ ਜਨਾਨੀ ਨੂੰ ਸੁੰਨਸਾਨ ਜਗ੍ਹਾ 'ਤੇ ਲਿਜਾ ਕੇ ਕੀਤਾ ਗ਼ਲਤ ਕੰਮ

ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ ਇਨਫੈਕਸ਼ਨ ਦੇ ਸਭ ਤੋਂ ਵੱਧ 55,079 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 16 ਲੱਖ ਦੇ ਪਾਰ ਹੋ ਗਈ ਹੈ ਅਤੇ ਹੁਣ ਤੱਕ ਕਰੀਬ 35,747 ਲੋਕਾਂ ਦੀ ਇਸ ਨਾਲ ਮੌਤ ਹੋ ਚੁਕੀ ਹੈ। ਸਿਹਤ ਮਹਿਕਮੇ ਦੇ ਅੰਕੜਿਆਂ ਅਨੁਸਾਰ ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਵਿਡ ਦੇ 55,079 ਮਾਮਲੇ ਸਾਹਮਣੇ ਆਏ ਹਨ ਅਤੇ 779 ਮੌਤਾਂ ਹੋਈਆਂ ਹਨ। ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 16,38,871 ਹੋ ਗਈ ਹੈ, ਜਿਸ 'ਚ 5,45,318 ਸਰਗਰਮ ਹਨ। ਉੱਥੇ ਹੀ 10 ਲੱਖ 57 ਹਜ਼ਾਰ 805 ਲੋਕ ਠੀਕ ਹੋ ਚੁਕੇ ਹਨ। 

ਇਹ ਵੀ ਪੜ੍ਹੋਂ : ਇਕ ਤਰਫ਼ਾ ਪਿਆਰ 'ਚ ਮੁੰਡੇ ਨੇ ਕੀਤੀਆ ਦਰਿੰਦਗੀਆਂ ਦੀਆਂ ਹੱਦਾ ਪਾਰ, ਕੁੜੀ 'ਤੇ ਸੁੱਟਿਆ ਤੇਜ਼ਾਬ


Baljeet Kaur

Content Editor

Related News