ਅੰਮ੍ਰਿਤਸਰ: ਕੋਰੋਨਾ ਪੀੜਤ ਭਾਈ ਨਿਰਮਲ ਸਿੰਘ ਜੀ ਦੀ ਹਾਲਤ ਗੰਭੀਰ

Wednesday, Apr 01, 2020 - 11:27 PM (IST)

ਅੰਮ੍ਰਿਤਸਰ: ਕੋਰੋਨਾ ਪੀੜਤ ਭਾਈ ਨਿਰਮਲ ਸਿੰਘ ਜੀ ਦੀ ਹਾਲਤ ਗੰਭੀਰ

ਅੰਮ੍ਰਿਤਸਰ: ਕੋਰੋਨਾ ਵਾਇਰਸ ਪੀੜਤ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਜੀ ਦੀ ਸਿਹਤ ਗੰਭੀਰ ਦੱਸੀ ਜਾ ਰਹੀ ਹੈ। ਭਾਈ ਨਿਰਮਲ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਜੀ. ਸੀ. ਐਮ. ਐਚ. 'ਚ ਕੁੱਝ ਘੰਟੇ ਪਹਿਲਾਂ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ, ਜਿਥੇ ਬ੍ਰੌਨਿਕਲ ਅਸਥਮਾ ਕਾਰਨ ਉਨ੍ਹਾਂ ਦੇ ਇਲਾਜ 'ਚ ਜੋਖ਼ਮ ਹੋਰ ਵਧ ਗਿਆ ਹੈ। ਇਸ ਬਾਰੇ ਪੰਜਾਬ ਚੀਫ ਸਕੱਤਰ ਕੇ. ਬੀ. ਐਸ. ਸਿੱਧੂ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ।

PunjabKesari


ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖੰਘ, ਬੁਖਾਰ ਤੇ ਸਾਹ ਲੈਣ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ 'ਚ ਦਾਖਲ ਹੋਏ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਦੀ ਪੁਸ਼ਟੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਨੇ ਕੀਤੀ। ਭਾਈ ਨਿਰਮਲ ਸਿੰਘ ਦੋ ਦਿਨ ਪਹਿਲਾਂ ਹੀ ਹਸਪਤਾਲ ਦਾਖਲ ਹੋਏ ਸਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ ਹਨ ਅਤੇ ਵਿਭਾਗ ਵਲੋਂ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਆਈਸੋਲੇਟ ਕਰਕੇ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ।
 


author

Deepak Kumar

Content Editor

Related News