ਅੰਮ੍ਰਿਤਸਰ 'ਚ ਕੋਰੋਨਾ ਨਾਲ ਇਕ ਹੋਰ ਮੌਤ, ਜ਼ਿਲ੍ਹੇ 'ਚ ਮੌਤਾਂ ਦਾ ਆਂਕੜਾ ਹੋਇਆ 25

06/17/2020 11:27:57 AM

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਕਾਰਨ ਅੱਜ ਇਕ ਹੋਰ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਲਾਹੌਰੀ ਗੇਟ ਦੀ ਰਹਿਣ ਵਾਲੀ ਕ੍ਰਿਸ਼ਨਾ (62) ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਪਿਛਲੇ ਕੁਝ ਦਿਨਾਂ ਤੋਂ ਇਲਾਜ਼ ਅਧੀਨ ਸੀ, ਜਿਥੇ ਅੱਜ ਉਸ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਮ੍ਰਿਤਕਾ ਸ਼ੂਗਰ ਬਲੱਡ ਪ੍ਰੈਸ਼ਰ ਦੀ ਵੀ ਮਰੀਜ਼ ਸੀ। ਜ਼ਿਲ੍ਹੇ 'ਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 25 ਹੋ ਚੁੱਕੀ ਹੈ। ਇਥੇ ਦੱਸ ਦੇਈਏ ਬੀਤੇ ਦਿਨ ਵੀ ਅੰਮ੍ਰਿਤਸਰ 'ਚ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਸੀ।

ਇਹ ਵੀ ਪੜ੍ਹੋਂ : ਬਠਿੰਡਾ 'ਚ ਕੋਰੋਨਾ ਦਾ ਕਹਿਰ, 5 ਨਵੇਂ ਮਾਮਲਿਆਂ ਦੀ ਪੁਸ਼ਟੀ

ਇਥੇ ਦੱਸ ਦੇਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਮਹਾਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਸਾਢੇ 3 ਲੱਖ ਦੇ ਪਾਰ ਜਾ ਪੁੱਜੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 2003 ਲੋਕਾਂ ਦੀ ਮੌਤ ਹੋਈ ਹੈ। ਇਸ ਤਰ੍ਹਾਂ ਮੌਤਾਂ ਦਾ ਅੰਕੜਾ 11,903 'ਤੇ ਪਹੁੰਚ ਗਿਆ ਹੈ। ਦੇਸ਼ 'ਚ ਹੁਣ ਤੱਕ 3,54,065 ਲੋਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 1,86,935 ਲੋਕ ਠੀਕ ਹੋ ਚੁੱਕੇ ਹਨ। ਜਦਕਿ 1,55,227 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਵਿਚ 10,974 ਨਵੇਂ ਮਾਮਲੇ ਸਾਹਮਣੇ ਹਨ।

ਇਹ ਵੀ ਪੜ੍ਹੋਂ : ਸਾਵਧਾਨ ਹੋ ਜਾਓ ਕਿਉਂਕਿ ਆਪਣਿਆਂ ਤੋਂ ਵਿਛੜਨ ਦਾ ਗਮ ਅਸੀਂ ਹੋਰ ਨਹੀਂ ਸਹਿ ਸਕਦੇ

Baljeet Kaur

This news is Content Editor Baljeet Kaur