ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ,  5 ਨਵੇਂ ਮਾਮਲੇ ਆਏ ਸਾਹਮਣੇ

Wednesday, May 13, 2020 - 06:43 PM (IST)

ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ,  5 ਨਵੇਂ ਮਾਮਲੇ ਆਏ ਸਾਹਮਣੇ

ਅੰਮ੍ਰਿਤਸਰ (ਦਲਜੀਤ ਸ਼ਰਮਾ): ਪੰਜਾਬ 'ਚ ਦਿਨੋਂ-ਦਿਨ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਸਰਕਾਰੀ ਹਸਪਤਾਲ ਗੁਰਦਾਸਪੁਰ ਅਤੇ ਤਰਨਤਾਰਨ 'ਚ ਦਾਖਲ ਅੰਮ੍ਰਿਤਸਰ ਦੇ ਰਹਿਣ ਵਾਲੇ ਪੰਜ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਨਾਲ ਜ਼ਿਲੇ 'ਚ ਹੁਣ ਮਰੀਜ਼ਾਂ ਦਾ ਆਂਕੜਾ ਵਧ ਕੇ 301 ਹੋ ਗਿਆ ਹੈ।

ਇਨ੍ਹਾਂ 'ਚੋਂ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 55 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ।ਸਿਹਤ ਵਿਭਾਗ ਨੇ ਦੱਸਿਆ ਕਿ ਤਰਨਤਾਰਨ 'ਚ ਤਿੰਨ ਅਤੇ ਗੁਰਦਾਸਪੁਰ 'ਚ ਦੋ ਸਰਕਾਰੀ ਹਪਸਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਦੀ  ਟੈਸਟਿੰਗ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਉਕਤ ਪੰਜ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਉਨ੍ਹਾਂ ਦੇ ਪਰਿਵਾਰਕ ਮੈਂਰਾਂ ਦੀ ਵੀ ਸੈਂਪਲਿੰਗ ਕੀਤੀ ਜਾਵੇਗੀ।


author

Shyna

Content Editor

Related News