ਅੰਮ੍ਰਿਤਸਰ 'ਚ ਆਸਥਾ ਦੇ ਹਥਿਆਰ ਨਾਲ ਕੋਰੋਨਾ ਵਾਇਰਸ ਨਾਲ ਜੰਗ! (ਵੀਡੀਓ)

03/15/2020 12:36:02 PM

ਅੰਮ੍ਰਿਤਸਰ (ਸੁਮਿਤ ਖੰਨਾ) : ਕੋਰੋਨਾ ਵਾਇਰਸ ਦਾ ਡਰ ਭਾਰਤ ਦੇ ਨਾਲ-ਨਾਲ ਪੂਰੀ ਦੁਨੀਆ 'ਚ ਵਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ 'ਤੇ ਜਿੱਤ ਪਾਉਣ ਲਈ ਅੰਮ੍ਰਿਤਸਰ 'ਚ ਹਨੂੰਮਾਨ ਸੇਵਾ ਸਮਿਤੀ ਵਲੋਂ ਵਿਸ਼ੇਸ਼ ਹਵਨ ਯੱਗ ਕੀਤੇ ਗਏ। ਇਸ ਮੌਕੇ 108 ਹਵਨਕੁੰਡ 'ਚ 551 ਪਰਿਵਾਰਾਂ ਨੇ ਆਹੂਤੀਆਂ ਪਾਈਆਂ। ਇਸ ਦੌਰਾਨ ਗੱਲਬਾਤ ਕਰਦਿਆ ਹਨੂੰਮਾਨ ਸੇਵਾ ਸਮਿਤੀ ਦੇ ਪ੍ਰਧਾਨ ਅਤੁਲ ਖੰਨਾ ਨੇ ਕਿਹਾ ਕਿ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਫੈਲ ਚੁੱਕਾ ਹੈ। ਇਸ ਦੇ ਖਾਤਮੇ ਲਈ ਅੱਜ ਵਿਸ਼ੇਸ਼ ਹਵਨ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਸ਼ਟ ਦੇ ਸਮੇਂ ਸਿਰਫ ਭਗਵਾਨ 'ਤੇ ਹੀ ਡੋਰ ਸੁੱਟੀ ਜਾਂਦੀ ਹੈ। ਪੂਰੀ ਦੁਨੀਆ 'ਚ ਇਸ ਦੇ ਖਾਤਮੇ ਲਈ ਅਰਦਾਸਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਵਨ ਦੀਆਂ ਆਹੂਤੀਆਂ ਨਾਲ ਵਾਤਾਵਰਣ ਸ਼ੁੱਧ ਹੁੰਦਾ ਹੈ।

ਇਥੇ ਦੱਸ ਦੇਈਏ ਕਿ ਦੁਨੀਆ ਭਰ ਵਿਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਵੀ ਬੀਤੇ ਦਿਨ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ।

ਇੱਥੇ ਤੁਹਾਨੂੰ ਦੱਸ ਦੇਈਏ ਕਿ ਸਾਵਧਾਨੀ ਵਰਤਦੇ ਹੋਏ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10.ਮੀਟ, ਅੰਡੇ ਆਦਿ ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।

ਇਸ ਲਈ ਪੰਜਾਬ 'ਚ ਵਧਿਆ ਕੋਰੋਨਾ ਦਾ ਖਤਰਾ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਖਤਰਾ ਇਸ ਵੀ ਵੱਧ ਮੰਨਿਆ ਜਾ ਰਿਹਾ ਹੈ ਕਿਉਂਕਿ ਵਿਦੇਸ਼ਾਂ ਤੋਂ ਪਰਤੇ 335 ਲੋਕ ਅਚਾਨਕ ਲਾਪਤਾ ਹੋ ਗਏ ਹਨ ਕਿਉਂਕਿ ਕੋਰੋਨਾ ਦਾ ਜ਼ਿਆਦਾਤਰ ਮਾਮਲੇ ਵਿਦੇਸ਼ਾਂ ਤੋਂ ਪਰਤੇ ਲੋਕਾਂ ਵਿਚ ਹੀ ਪਾਏ ਗਏ ਹਨ। ਭਾਵੇਂ ਸਰਕਾਰ ਵਲੋਂ ਵਿਦੇਸ਼ੋਂ ਪਰਤੇ ਇਨ੍ਹਾਂ ਲੋਕਾਂ ਦੇ ਘਰਾਂ ਦਾ ਅਡਰੈੱਸ ਅਤੇ ਫੋਨ ਨੰਬਰ ਹਨ ਪਰ ਇਸ ਦੇ ਬਾਵਜੂਦ ਸਰਕਾਰ ਅਤੇ ਪੁਲਸ ਇਨ੍ਹਾਂ ਤਕ ਪਹੁੰਚ ਨਹੀਂ ਸਕੀ ਹੈ।

ਇਹ ਵੀ ਪੜ੍ਹੋ :  ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ 'ਤੇ ਬੰਦ

Baljeet Kaur

This news is Content Editor Baljeet Kaur