ਅੰਮ੍ਰਿਤਸਰ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਤਲਵਾਰਾਂ, ਸਹੁਰੇ ਨੇ ਨੂੰਹ ’ਤੇ ਕੀਤਾ ਜਾਨਲੇਵਾ ਹਮਲਾ

Tuesday, Oct 04, 2022 - 12:40 PM (IST)

ਅੰਮ੍ਰਿਤਸਰ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਤਲਵਾਰਾਂ, ਸਹੁਰੇ ਨੇ ਨੂੰਹ ’ਤੇ ਕੀਤਾ ਜਾਨਲੇਵਾ ਹਮਲਾ

ਅੰਮ੍ਰਿਤਸਰ (ਜਸ਼ਨ) - ਅੰਮ੍ਰਿਤਸਰ ਸਥਿਤ ਜ਼ਿਲ੍ਹਾ ਕਚਹਿਰੀ ਕੋਰਟ ਕੰਪਲੈਕਸ ਦੇ ਬਾਹਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋ ਇਕ ਵਿਅਕਤੀ ਨੇ ਇਕ ਜਨਾਨੀ ’ਤੇ ਨੰਗੀ ਤਲਵਾਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਦੌਰਾਨ ਜਨਾਨੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਪੜ੍ਹੋ ਇਹ ਵੀ ਖ਼ਬਰ : ਸੁਹਰਿਆਂ ਤੋਂ ਦੁਖੀ ਵਿਆਹੁਤਾ ਨੇ ਹੱਥੀਂ ਗੱਲ ਲਾਈ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਮਿਲੀ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਨੇ ਜਨਾਨੀ ’ਤੇ ਤਲਵਾਰ ਹਮਲਾ ਕੀਤਾ, ਉਹ ਰਿਸ਼ਤੇ ਵਿਚ ਉਸ ਦਾ ਸਹੁਰਾ ਲੱਗਦਾ ਹੈ। ਘਟਨਾ ਸਥਾਨ ’ਤੇ ਮੌਜੂਦ ਪੁਲਸ ਨੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਤਲਵਾਰ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਜ਼ਖ਼ਮੀ ਹਾਲਤ ’ਚ ਜਨਾਨੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ। ਦੱਸਣਯੋਗ ਹੈ ਕਿ ਇਹ ਘਟਨਾ ਕੋਰਟ ਕੰਪਲੈਕਸ ਦੀ ਕੁਝ ਦੂਰੀ ’ਤੇ ਵਾਪਰੀ ਹੈ। ਇਸ ਘਟਨਾ ਤੋਂ ਇੰਝ ਜਾਪਦਾ ਹੈ ਕਿ ਜਿਵੇਂ ਉਥੇ ਸੁਰੱਖਿਆ ਨੂੰ ਲੈ ਕੇ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਹਨ। 

ਪੜ੍ਹੋ ਇਹ ਵੀ ਖ਼ਬਰ ਪੰਜਾਬ ’ਚ ਵੱਡੀ ਸਾਜ਼ਿਸ਼ ਹੋਈ ਨਾਕਾਮ, CIA ਨੇ ਵਿਸਫੋਟਕ ਸਮੱਗਰੀ ਤੇ ਹਥਿਆਰਾਂ ਸਣੇ 1 ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News