ਅੰਮ੍ਰਿਤਸਰ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਲੱਖਾਂ ਰੁਪਏ ਦੀਆਂ 4 ਲੱਖ ਤੋਂ ਵਧੇਰੇ ਵਿਦੇਸ਼ੀ ਸਿਗਰਟਾਂ ਕੀਤੀਆਂ ਨਸ਼ਟ

Wednesday, Feb 18, 2026 - 01:32 PM (IST)

ਅੰਮ੍ਰਿਤਸਰ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਲੱਖਾਂ ਰੁਪਏ ਦੀਆਂ 4 ਲੱਖ ਤੋਂ ਵਧੇਰੇ ਵਿਦੇਸ਼ੀ ਸਿਗਰਟਾਂ ਕੀਤੀਆਂ ਨਸ਼ਟ

ਅੰਮ੍ਰਿਤਸਰ (ਨੀਰਜ)- ਕਸਟਮ ਵਿਭਾਗ ਦੀ ਟੀਮ ਨੇ ਵੱਖ-ਵੱਖ ਕੇਸਾਂ 'ਚ ਸਮੱਗਲਿੰਗ ਰਾਹੀਂ ਅੰਮ੍ਰਿਤਸਰ ਆਈਆਂ 67.83 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਨੂੰ ਨਿਯਮਾਂ ਅਨੁਸਾਰ ਨਸ਼ਟ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਇਨ੍ਹਾਂ ਸਿਗਰਟਾਂ ਨੂੰ ਨਸ਼ਟ ਕਰਨ ਲਈ ਇਕ ਵਿਸ਼ੇਸ਼ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਸੀ। ਇਹ ਕਾਰਵਾਈ ਵਾਤਾਵਰਨ ਵਿਭਾਗ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਅੰਜਾਮ ਦਿੱਤੀ ਗਈ। ਇਸ ਮੌਕੇ ਕਸਟਮ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਨ੍ਹਾਂ ਸਿਗਰਟਾਂ ਨੂੰ ਨਿਰਧਾਰਤ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਤੇ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ 'ਇੰਸੀਨਰੇਸ਼ਨ' (ਨਿਯੰਤਰਿਤ ਤਰੀਕੇ ਨਾਲ ਸਾੜਨ) ਦੀ ਪ੍ਰਕਿਰਿਆ ਰਾਹੀਂ ਨਸ਼ਟ ਕੀਤਾ ਗਿਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਸਾਰੀ ਕਾਰਵਾਈ ਪੂਰੀ ਪਾਰਦਰਸ਼ਤਾ ਨਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਹੋ ਸਕੇ।

ਇਹ ਵੀ ਪੜ੍ਹੋ: ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ 'ਤੇ ਰੋਕ, ਸਿਆਸਤਦਾਨਾਂ ਨੂੰ ਸੰਦੇਸ਼
ਤਸਕਰੀ ਨਾਲ ਨੌਜਵਾਨਾਂ ਨੂੰ ਨੁਕਸਾਨ 
ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਵਿਦੇਸ਼ੀ ਸਿਗਰਟਾਂ ਦੀ ਤਸਕਰੀ ਨਾਲ ਨੌਜਵਾਨਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ। ਇਸ ਖ਼ਤਰੇ ਨੂੰ ਵੇਖਦੇ ਹੋਏ ਵਿਭਾਗ ਵੱਲੋਂ ਸਰਹੱਦੀ ਖੇਤਰਾਂ ਅਤੇ ਟਰਾਂਜ਼ਿਟ ਪੁਆਇੰਟਾਂ 'ਤੇ ਵਿਸ਼ੇਸ਼ ਨਿਗਰਾਨੀ ਅਤੇ ਚੌਕਸੀ ਵਧਾ ਦਿੱਤੀ ਗਈ ਹੈ।
ਵਿਭਾਗ ਨੇ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਤਸਕਰੀ ਜਾਂ ਅਜਿਹੇ ਕਿਸੇ ਵੀ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੰਮ੍ਰਿਤਸਰ ਕਸਟਮ ਕਮਿਸ਼ਨਰੇਟ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਹਨਾਂ ਨੂੰ ਕਿਤੇ ਵੀ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਉਹ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ ਤਾਂ ਜੋ ਤਸਕਰੀ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ।

ਇਹ ਵੀ ਪੜ੍ਹੋ: ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ ਪਹਿਲਾਂ ਹੋਇਆ ਸੀ ਵਿਆਹ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News