ਦਲਿਤ ਪਰਿਵਾਰ 'ਤੇ ਹਮਲਾ, ਘਰ ਨੂੰ ਲਗਾਈ ਅੱਗ (ਵੀਡੀਓ)

02/12/2018 3:13:14 PM

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੇ ਪਿੰਤ ਸੈਦੋਗਾਜ਼ੀ 'ਚ ਜ਼ਮੀਨੀ ਝਗੜੇ ਦੇ ਚਲਦੇ ਦਲਿਤ ਪਰਿਵਾਰ ਦੇ ਘਰ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਸੱਤਾਧਾਰੀ ਪਾਰਟੀ ਦੇ ਕੁਝ ਲੋਕਾਂ ਵੱਲੋਂ ਉਨ੍ਹਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। 
ਜਾਣਕਾਰੀ ਮੁਤਾਬਕ ਇਹ ਸਾਰਾ ਵਿਵਾਦ ਜ਼ਮੀਨ ਦੇ ਕਬਜ਼ੇ ਦਾ ਹੈ, ਜਿਸ ਦੇ ਫੈਸਲੇ ਨੂੰ ਲੈ ਕੇ ਪੁਲਸ ਨੇ ਦੋਵਾਂ ਧਿਰਾਂ ਨੂੰ ਬੁਲਾਇਆ ਸੀ ਪਰ ਇਸ ਤੋਂ ਪਹਿਲਾਂ ਕਿ ਕੋਈ ਫੈਸਲਾ ਹੁੰਦਾ, ਦੂਜੇ ਧਿਰ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਦੂਜੇ ਪਾਸੇ ਪੁਲਸ ਨੇ ਪੀੜਤ ਦੇ ਬਿਆਨਾਂ ਦੇ ਅਧਾਰ 'ਤੇ ਬਲਵਿੰਦਰ ਸਿੰਘ ਤੇ ਉਸ ਦੇ ਕਰੀਬ 150 ਸਾਥੀਆਂ ਖਿਲਾਫ ਮਾਮਲਾ ਦਰਜ ਕਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


Related News