ਦਲਿਤ ਪਰਿਵਾਰ ਨੂੰ ਬਿਜਲੀ ਵਿਭਾਗ ਦਾ ਝਟਕਾ (ਵੀਡੀਓ)

Tuesday, Jul 10, 2018 - 11:38 AM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਪਿੰਡ ਬੁਤਾਲਾ ਦੇ ਇਕ ਦਲਿਤ ਪਰਿਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਲੰਬੇ ਸਮੇਂ ਤੋਂ ਬੰਦ ਪਏ ਮੀਟਰ ਦਾ 60 ਹਜ਼ਾਰ ਤੋਂ ਵੱਧ ਬਿੱਲ ਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ 'ਤੇ ਧੱਕੇਸ਼ਾਹੀ ਕਰਨ ਤੇ ਪੈਸੇ ਠੱਗਣ ਦੇ ਦੋਸ਼ ਲਗਾਏ ਹਨ। 
ਇਸ ਸਬੰਧੀ ਜਦੋਂ ਵਧੀਕ ਨਿਗਰਾਨ ਇੰਜੀਨੀਅਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਨਹੀਂ ਸੀ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਇਸ ਮਾਮਲੇ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਦਲਿਤ ਪਰਿਵਾਰਾਂ ਦੇ ਘਰਾਂ ਦੇ ਮੀਟਰ ਬੀਤੇ ਇਕ ਸਾਲ ਤੋਂ ਸੜ੍ਹ ਚੁੱਕੇ ਹਨ ਤੇ ਸਾਬਕਾ ਅਕਾਲੀ ਸਰਕਾਰ ਦੇ ਸਮੇਂ ਤੋਂ ਉਨ੍ਹਾਂ ਦੀ 400 ਯੂਨਿਟ ਬਿਜਲੀ ਮੁਆਫ ਵੀ ਕੀਤੀ ਹੋਈ ਹੈ। ਇਸ ਦੇ ਬਾਵਜੂਦ ਬਿਜਲੀ ਵਿਭਾਗ ਦੇ ਇਸ ਅਨੋਖੇ ਕਾਰਨਾਮੇ ਨੇ ਵਿਭਾਗ ਦੇ ਕਰਮਚਾਰੀਆਂ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।


Related News