ਅੰਮ੍ਰਿਤਸਰ ਦੇ DC ਘਨਸ਼ਿਆਮ ਥੋਰੀ ਨੇ ਪਰਿਵਾਰ ਸਮੇਤ ਪਾਈ ਵੋਟ

Saturday, Jun 01, 2024 - 09:22 AM (IST)

ਅੰਮ੍ਰਿਤਸਰ ਦੇ DC ਘਨਸ਼ਿਆਮ ਥੋਰੀ ਨੇ ਪਰਿਵਾਰ ਸਮੇਤ ਪਾਈ ਵੋਟ

ਅੰਮ੍ਰਿਤਸਰ (ਨੀਰਜ, ਸਰਬਜੀਤ)- ਪੰਜਾਬ ਵਿਚ ਅੱਜ ਲੋਕ ਸਭਾ ਚੋਣਾਂ ਲਈ  ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਤਹਿਤ ਲੋਕ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪੋ-ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਡੀ. ਸੀ. ਘਨਸ਼ਿਆਮ ਥੋਰੀ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ ਅਤੇ ਲੋਕਾਂ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ-  ਗੁਰਦਾਸਪੁਰ 'ਚ ਵੋਟਿੰਗ ਜਾਰੀ, ਵੋਟਾਂ ਪਾਉਣ ਲਈ ਲਾਈਨਾਂ 'ਚ ਲੱਗੇ ਲੋਕ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਦੇ 11 ਵਿਧਾਨਸਭਾ ਹਲਕਿਆਂ ਦੇ ਲੋਕ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਅਤੇ ਅੰਮ੍ਰਿਤਸਰ ਲੋਕ ਸਭਾ ਦੇ ਮੈਂਬਰ ਨੂੰ ਚੁਣਨਗੇ। ਦੱਸਣਯੋਗ ਹੈ ਕਿ 02 ਅੰਮ੍ਰਿਤਸਰ ਲੋਕ ਸਭਾ ਸੀਟ ਵਿੱਚ 9 ਵਿਧਾਨਸਭਾ ਹਲਕੇ ਪੈਂਦੇ ਹਨ ਜਿਨ੍ਹਾਂ ਵਿੱਚ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 11 ਹਜ਼ਾਰ 263 ਹੈ ਅਤੇ ਜੰਡਿਆਲਾ ਅਤੇ ਬਾਬਾ ਬਕਾਲਾ ਵਿਧਾਨਸਭਾ ਹਲਕੇ ਖਡੂਰ ਸਾਹਿਬ ਹਲਕੇ 'ਚ ਪੈਂਦੇ ਹਨ। 

PunjabKesari

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਦੇਰ ਨਾਲ ਵੋਟਿੰਗ ਹੋਈ ਸ਼ੁਰੂ, EVM ਮਸ਼ੀਨ 'ਚ ਆਈ ਸੀ ਤਕਨੀਕੀ ਖ਼ਰਾਬ

ਪਾਰਟੀਆਂ ਵਲੋਂ ਚੁਣੇ ਗਏ ਉਮੀਦਵਾਰ

ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ। ਉੱਥੇ ਹੀ ਭਾਜਪਾ ਨੇ ਇਸ ਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਅਕਾਲੀ ਦਲ (ਅ) ਨੇ ਈਮਾਨ ਸਿੰਘ ਮਾਨ ਨੂੰ ਟਿਕਟ ਦਿੱਤੀ ਹੈ। ਇਸੇ ਤਰ੍ਹਾਂ ਕਾਂਗਰਸ ਨੇ ਮੌਜੂਦਾਂ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ 'ਤੇ ਇੱਕ ਫਾਰ ਫਿਰ ਤੋਂ ਦਾਅ ਖੇਡਿਆ ਹੈ। ਬਹੁਜਨ ਸਮਾਜ ਪਾਰਟੀ ਵਲੋਂ ਇਸ ਸੀਟ ਤੋਂ ਵਿਸ਼ਾਲ ਸਿੱਧੂ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੋਟਿੰਗ ਹੋਈ ਸ਼ੁਰੂ, ਵੋਟਰਾਂ 'ਚ ਭਾਰੀ ਉਤਸ਼ਾਹ ਆਇਆ ਨਜ਼ਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News