ਦਿੱਲੀ ਨੂੰ ਸੂਬੇ ਦਾ ਦਰਜਾ ਦਵਾਉਣ ਲਈ ਆਮ ਆਦਮੀ ਪਾਰਟੀ ਨੇ ਸੰਘਰਸ਼ ਕੀਤਾ ਤੇਜ਼ (ਵੀਡੀਓ)

06/16/2018 10:41:19 AM

ਅੰਮ੍ਰਿਤਸਰ (ਗੁਰਿੰਦਰ ਸਾਗਰ) : 3 ਸਾਲ 'ਚ ਦਿੱਲੀ ਨੂੰ ਸੂਬੇ ਦਾ ਦਰਜਾ ਦਵਾਉਣ ਲਈ ਸੰਘਰਸ਼ ਕਰ ਰਹੀ ਆਮ ਆਦਮੀ ਪਾਰਟੀ ਲਈ ਹੁਣ ਆਪਣਾ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਹੈ। ਇਸ ਦੇ ਤਹਿਤ ਪੂਰੇ ਪੰਜਾਬ 'ਚ ਆਪ ਵਰਕਰਾਂ ਨੇ ਆਪਣੇ ਆਪਣੇ ਜ਼ਿਲੇ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਇਸ 'ਚ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਉਪ ਰਾਜਪਾਲ ਵਲੋਂ ਦਿੱਲੀ ਸਰਕਾਰ ਦੇ ਕੰਮਾਂ 'ਚ ਦਖਲ ਦੇਣ ਦੀ ਨਿੰਦਾਂ ਕਰਦੇ ਹੋਏ ਉਸ ਨੂੰ ਰੋਕਣ ਲਈ ਕਿਹਾ ਗਿਆ। ਇਸ ਮੁੱਦੇ ਨੂੰ ਲੈ ਕੇ ਅੱਜ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਸ਼ਹਿਰੀ ਦੇ ਪ੍ਰਧਾਨ ਸੁਰੇਸ਼ ਸ਼ਰਮਾ ਤੇ ਦਿਹਾਤੀ ਪ੍ਰਧਾਨ ਪ੍ਰਗਟ ਸਿੰਘ ਚੋਗਾਵਾ ਦੀ ਪ੍ਰਧਾਨਗੀ 'ਚ ਏ.ਡੀ.ਸੀ ਸੁਭਾਸ਼ ਚੰਦਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ। 
ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਕੇÎਂਦਰ 'ਚ ਸਥਿਤ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੂੰ ਸਹੀ ਢੰਗ ਨਾਲ ਚੱਲਣ ਨਹੀਂ ਦੇ ਰਹੀ। ਆਮ ਆਦਮੀ ਦੀ ਸਰਕਾਰ ਨੂੰ ਦਿੱਲੀ 'ਚ ਬਣੇ ਤਿੰਨ ਸਾਲ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ ਪਰ ਕੇਜਰੀਵਾਲ ਦੀ ਸਰਕਾਰ ਕੋਲ ਅਧਿਕਾਰ ਨਹੀਂ ਹੈ। ਕੇਂਦਰ ਸਰਕਾਰ ਦੇ ਉਪ ਰਾਜਪਾਲ ਕੇਜਰੀਵਾਲ ਦੀ ਸਰਕਾਰ ਦੇ ਕੰਮਾਂ 'ਚ ਦਖਲ ਦੇ ਕੇ ਉਨ੍ਹਾਂ ਦੇ ਕੰਮ ਨੂੰ ਰੋਕਦੇ ਹਨ। ਮੁੱਖ ਮੰਤਰੀ ਕੇਜਰੀਵਾਲ ਬੀਤੇ ਤਿੰਨ ਸਾਲ 'ਚ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਰਹੇ ਹਨ ਕਿ ਦਿੱਲੀ ਨੂੰ ਸੂਬੇ ਦਾ ਦਰਜਾ ਦਿੱਤਾ ਜਾਵੇ। ਕੇਂਦਰ ਸਰਕਾਰ ਇਸ ਮੰਗ ਨੂੰ ਨਾ ਮੰਨ ਕੇ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਪਾਰਟੀ ਮੰਗ ਕਰਦੀ ਹੈ ਕਿ ਕੇਂਦਰ ਸਰਕਾਰ ਦਿੱਲੀ ਸਰਕਾਰ ਦੇ ਕੰਮਾਂ 'ਚ ਦਖਲ ਦੇਣਾ ਬੰਦ ਕਰੇ।


Related News