ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ''ਤੇ ਚੱਕਾ ਜਾਮ, ਦੇਖੋ ਮੌਕੇ ਦੀਆਂ ਤਸਵੀਰਾਂ
Tuesday, Sep 15, 2020 - 02:43 PM (IST)
ਖੰਨਾ (ਵਿਪਨ) : ਕੇਂਦਰ ਸਰਕਾਰ ਦੇ 3 ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਭਰ 'ਚ ਮੰਗਲਵਾਰ ਨੂੰ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਹੀ ਖੰਨਾ 'ਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਵੀ ਧਰਨੇ ਵਾਲੀ ਥਾਂ 'ਤੇ ਪੁੱਜੇ।
ਇਹ ਵੀ ਪੜ੍ਹੋ : ਪੰਜਾਬ ਭਰ 'ਚ 'ਕਿਸਾਨਾਂ' ਦਾ ਅੰਦੋਲਨ ਸ਼ੁਰੂ, ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਰੋਕੀਆਂ ਸੜਕਾਂ
ਇਸ ਬਾਰੇ ਬੋਲਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਅੰਮ੍ਰਿਤ ਬੈਨੀਪਾਲ ਨੇ ਕਿਹਾ ਕਿ ਪੰਜਾਬ 'ਚ ਕਿਸਾਨ ਮਿਹਨਤ ਕਰਕੇ ਅਨਾਜ ਪੈਦਾ ਕਰਦਾ ਹੈ ਪਰ ਇਨ੍ਹਾਂ ਆਰਡੀਨੈਂਸਾਂ ਨੂੰ ਲਿਆ ਕੇ ਕਿਸਾਨਾਂ ਦੇ ਹੱਕ ਮਾਰੇ ਜਾ ਰਹੇ ਹਨ, ਜਿਸ ਦੇ ਖਿਲਾਫ ਉਨ੍ਹਾਂ ਵੱਲੋਂ 2 ਘੰਟਿਆਂ ਲਈ ਸੜਕਾਂ ਜਾਮ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਮੋਹਾਲੀ ਦੀਆਂ ਖੂਬਸੂਰਤ ਚੋਰਨੀਆਂ ਨੇ ਲੁੱਟਿਆ ਬਜ਼ੁਰਗ ਬਾਬਾ, CCTV 'ਚ ਕੈਦ ਹੋਈ ਵਾਰਦਾਤ (ਵੀਡੀਓ)
ਇਸ ਸਬੰਧੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸ ਲਿਆਂਦਾ ਜਾ ਰਿਹਾ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ, ਗੁਆਂਢੀ ਨੇ 7 ਸਾਲਾ ਮਾਸੂਮ ਨਾਲ ਕੀਤਾ ਜਬਰ-ਜ਼ਿਨਾਹ
ਉੱਥੇ ਹੀ ਰਾਜੇਵਾਲ ਵੱਲੋਂ ਕਿਸਾਨ ਅੰਦੋਲਨ 'ਚ ਸਿਆਸਤ ਨਾ ਕਰਨ ਦੀ ਅਪੀਲ 'ਤੇ ਬੋਲਦਿਆਂ ਵਿਧਾਇਕ ਕੋਟਲੀ ਨੇ ਕਿਹਾ ਕਿ ਇਹ ਕਿਸਾਨਾਂ ਦਾ ਮੁੱਦਾ ਹੈ ਅਤੇ ਇਸ 'ਚ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ।