ਅੰਮ੍ਰਿਤਸਰ ’ਚ ਵਾਰਦਾਤ: ਉਪ ਮੁੱਖ ਮੰਤਰੀ ਦੇ ਘਰ ਨੇੜੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਫੈਲੀ ਸਨਸਨੀ

01/20/2022 10:00:34 AM

ਅੰਮ੍ਰਿਤਸਰ (ਸੰਜੀਵ) - ਦੇਰ ਰਾਤ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਤੋਂ ਕੁਝ ਦੂਰੀ ’ਤੇ ਸਥਿਤ ਇਕ ਘਰ ’ਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਦ ਕਿ ਘਰ ’ਚ ਰਹਿਣ ਵਾਲੇ ਰਾਕੇਸ਼ ਤਲਵਾੜ ਨੇ ਇਸ ਘਟਨਾ ਨੂੰ ਉਸ ਦੇ ਰਿਸ਼ਤੇਦਾਰਾਂ ਵੱਲੋਂ ਅੰਜਾਮ ਦੇਣ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਦੀ ਜਾਂਚ ਪੁਲਸ ਵਲੋਂ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ ਅਤੇ ਰੇਤ ਮਾਈਨਿੰਗ ਨੂੰ ਲੈ ਕੇ ਤਰੁਣ ਚੁੱਘ ਦਾ CM ਚੰਨੀ ’ਤੇ ਤਿੱਖਾ ਹਮਲਾ, ਮੰਗਿਆ ਅਹੁਦੇ ਤੋਂ ਅਸਤੀਫ਼ਾ

ਕੀ ਹੈ ਪੂਰਾ ਮਾਮਲਾ 
ਬੀਤੀ ਰਾਤ ਕਰੀਬ 1 ਵਜੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਣੀ ਕਾ ਬਾਗ ਸਥਿਤ ਕੋਠੀ ਨੰਬਰ 47-ਬੀ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਘਰ ਦਾ ਮਾਲਕ ਰਾਕੇਸ਼ ਤਲਵਾੜ ਉਸ ਸਮੇਂ ਅੰਦਰ ਸੌਂ ਰਿਹਾ ਸੀ। ਉਸ ਨੇ ਕਿਹਾ ਕਿ ਉਸ ਨੂੰ ਬੰਦੂਕਧਾਰੀ ਨੇ ਨਿਸ਼ਾਨਾ ਬਣਾਇਆ ਅਤੇ ਮਾਰਨ ਦੀ ਕੋਸ਼ਿਸ ਕੀਤੀ ਹੈ। ਦੂਜੇ ਪਾਸੇ ਇਸ ਮਾਮਲੇ ਦੇ ਸਬੰਧ ’ਚ ਪੁਲਸ ਦਾ ਕਹਿਣਾ ਹੈ ਕਿ ਘਟਨਾ ਸਥਾਨ ਨੇੜੇ ਲੱਗੇ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ। ਜਲਦ ਗੋਲੀਆਂ ਚਲਾਉਣ ਵਾਲਿਆਂ ਨੂੰ ਪੁਲਸ ਵਲੋਂ ਕਾਬੂ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਸੁਨੀਲ ਦੱਤੀ ਨੇ ਕੁੰਵਰ ਵਿਜੈ ਪ੍ਰਤਾਪ ਤੇ ਅਨਿਲ ਜੋਸ਼ੀ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ (ਵੀਡੀਓ)

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

rajwinder kaur

This news is Content Editor rajwinder kaur