ਗੁਰੂ ਨਗਰੀ ਦੇ ਵਿਕਾਸ ਲਈ 100 ਕਰੋੜ ਦੇ ਫੰਡਾਂ ਨੂੰ ਮਨਜ਼ੂਰੀ, ਤੁੰਗ ਢਾਬ ਡ੍ਰੇਨ ਨੂੰ ਕੀਤਾ ਜਾਵੇਗਾ ਪ੍ਰਦੂਸ਼ਣ ਮੁਕਤ

Friday, Aug 20, 2021 - 10:06 AM (IST)

ਅੰਮ੍ਰਿਤਸਰ (ਰਮਨ, ਕਮਲ) - ਮੇਅਰ ਕਰਮਜੀਤ ਸਿੰਘ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਸਮੀਖਿਆ ਲਈ ਮੁੱਖ ਮੰਤਰੀ ਪੰਜਾਬ ਦੇ ਚੀਫ਼ ਪ੍ਰਿੰਸੀਪਲ ਸੈਕਟਰੀ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਮੀਟਿੰਗ ’ਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ ਡਾਇਰੈਕਟਰ ਵੀ ਹਾਜ਼ਰ ਸਨ। ਮੀਟਿੰਗ ’ਚ ਬੁਲਾਏ ਗਏ ਬਾਕੀ ਵਿਭਾਗਾਂ ਦੇ ਮੁਖੀਆਂ ਵੱਲੋਂ ਇਹ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਅਟੈਂਡ ਕੀਤੀ ਗਈ। ਪਿਛਲੇ ਦਿਨੀਂ ਮੇਅਰ ਕਰਮਜੀਤ ਸਿੰਘ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਾਸੋਂ ਸ਼ਹਿਰ ਦੇ ਵਿਕਾਸ ਦੇ ਕੰਮਾਂ ਲਈ ਫੰਡ ਮੁਹੱਈਆ ਕਰਵਾਉਣ ਅਤੇ ਕੌਂਸਲਰਾਂ ਦੀਆਂ ਮੁਸ਼ਕਲਾਂ ਸੁਣਨ ਲਈ ਸਮਾਂ ਲਿਆ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ - ਜਜ਼ਬੇ ਨੂੰ ਸਲਾਮ! ਮਾਂ-ਪਿਓ ਦੀ ਮੌਤ ਮਗਰੋਂ 13 ਸਾਲਾ ਦੀਪਕ ਰੇਹੜੀ ਲਗਾ ਕੇ ਪੂਰੇ ਕਰ ਰਿਹਾ ਆਪਣੇ ਸੁਫ਼ਨੇ (ਵੀਡੀਓ)

ਮੁੱਖ ਮੰਤਰੀ ਵੱਲੋਂ ਮੇਅਰ ਕਰਮਜੀਤ ਸਿੰਘ ਦੀਆਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਦਿੱਤੀਆਂ ਗਈਆਂ ਤਜ਼ਵੀਜਾਂ ਅਤੇ ਕੌਂਸਲਰਾਂ ਦੀਆਂ ਮੰਗਾਂ ਨੂੰ ਮੁੱਖ ਰੱਖਦੇ ਹੋਏ ਭਰੋਸਾ ਦਿਵਾਇਆ ਗਿਆ ਸੀ ਕਿ ਉਹ ਉਨ੍ਹਾਂ ਦੀਆਂ ਤਜਵੀਜ਼ਾਂ ’ਤੇ ਜ਼ਰੂਰ ਗੌਰ ਕਰਨਗੇ। ਇਸ ਦੇ ਨਾਲ ਹੀ ਜਲਦ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਬੁਲਾਕੇ ਫੰਡ ਮੁਹੱਈਆ ਕਰਵਾਏ ਜਾਣਗੇ, ਜਿਸ ਦੇ ਸਿੱਟੇ ਵਜੋ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਮੀਟਿੰਗ ਹੋਈ, ਜਿਸ ’ਚ ਮੁੱਖ ਮੰਤਰੀ ਨੇ ਆਪਣੇ ਵਾਅਦਾ ਪੂਰਾ ਕਰਦੇ ਹੋਏ ਅੰਮ੍ਰਿਤਸਰ ਸ਼ਹਿਰ ਲਈ ਨਗਰ ਨਿਗਮ ਨੂੰ 100 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀਆਂ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੰਦੇ ਹੋਏ ਫੰਡ ਮਨਜ਼ੂਰ ਕੀਤੇ ਹਨ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ

ਮੀਟਿੰਗ ’ਚ ਸ਼ਹਿਰ ਦੀਆਂ ਸੜਕਾਂ, ਗੁਰੂ ਨਾਨਕ ਭਵਨ ਆਡੋਟੋਰੀਅਮ ਦੀ ਮੁਰੰਮਤ, ਪਾਰਕਾਂ ਦੇ ਰੱਖ-ਰਖਾਵ, ਪ੍ਰਮੁੱਖ ਸੜਕਾਂ ਪੁੱਲਾਂ ਦੇ ਡਿਵਾਇਡਰਾਂ ਦੇ ਰੱਖ-ਰਖਾਵ, ਟ੍ਰੈਫਿਕ ਲਾਈਟਾਂ, ਪ੍ਰਮੁੱਖ ਸੜਕਾਂ ਦੇ ਆਲੇ-ਦੁਆਲੇ ਦੀਆਂ ਗਰੀਨ ਬੈਲਟਾਂ, ਐੱਲ. ਈ. ਡੀ. ਸਿਗਨੇਜੀਸ, ਹੈਰੀਟੇਜ਼ ਸਟਰੀਟ ਦਾ ਰੱਖ-ਰਖਾਵ, ਗੋਲਡਨ ਗੇਟ ਦੀ ਮੁਰੰਮਤ, ਸ਼ਹਿਰ ਦੇ ਬਾਕੀ ਰਹਿੰਦੇ ਇਲਾਕਿਆਂ ’ਚ ਸਟਰੀਟ ਲਾਈਟਾਂ ਅਤੇ ਪਾਣੀ ਸੀਵਰੇਜ ਦੀਆਂ ਪਾਈਪਾਂ ਵਿਛਾਉਣ ਅਤੇ ਹੋਰ ਫੁੱਟਕਲ ਕੰਮਾਂ ਲਈ 50 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ

ਇਸ ਤੋਂ ਇਲਾਵਾ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ’ਚ ਪੈਂਦੀਆਂ ਵਾਰਡ ਨੰਬਰ 33, 34, 35 ਅਤੇ 38 ਵਿਚ ਪਿਛਲੀ ਸਰਕਾਰ ਦੌਰਾਨ ਠੇਕੇਦਾਰ ਕੰਪਨੀ ਵੱਲੋਂ ਸਾਊਥ-ਈਸਟਨ ਪ੍ਰਾਜੈਕਟ ਅਧੀਨ ਜਿਹੜੇ ਕੰਮ ਅਧੂਰੇ ਛੱਡ ਦਿੱਤੇ ਸਨ, ਉਨ੍ਹਾਂ ਨੂੰ ਮੁਕੰਮਲ ਕਰਨ ਲਈ ਮੇਅਰ ਕਰਮਜੀਤ ਸਿੰਘ ਵੱਲੋਂ ਕੀਤੇ ਗਏ ਅਣਥੱਕ ਉਪਰਾਲਿਆਂ ਦੇ ਸਿੱਟੇ ਵੱਜੋਂ ਸਰਕਾਰ ਵੱਲੋਂ ਲਗਭਗ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ।

ਬੀ. ਆਰ. ਟੀ. ਐੱਸ. ਰੂਟ ਦੀਆਂ ਸੜਕਾਂ ਦੀ ਹੋਵੇਗੀ ਮੁਰੰਮਤ
ਇਸ ਤੋਂ ਇਲਾਵਾ ਬੀ. ਆਰ. ਟੀ. ਐੱਸ. ਰੂਟ ਦੀਆਂ ਸੜਕਾਂ ਗੋਲਡਨ ਗੇਟ ਤੋਂ ਇੰਡੀਆ ਗੇਟ ਤੱਕ ਖਸਤਾ ਹਾਲ ਵਿੱਚ ਹਨ। ਇਸੇ ਕਰਕੇ ਲੋਕਾਂ ਨੂੰ ਬੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਦੀ ਮੁੜ ਬਣਤਰ ਲਈ ਮੇਅਰ ਕਰਮਜੀਤ ਸਿੰਘ ਵੱਲੋਂ ਸਰਕਾਰ ਪਾਸੋਂ ਫੰਡ ਜਾਰੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਸਨ, ਜਿਸ ਦੇ ਸਿੱਟੇ ਵੱਜੋਂ ਸਰਕਾਰ ਵੱਲੋਂ 25 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ - 20 ਸਾਲਾ ਜਵਾਨ ਫੌਜੀ ਦੀ ਡਿਊਟੀ ਦੌਰਾਨ ਸ਼ੱਕੀ ਹਾਲਾਤ ’ਚ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਫੌਜ ’ਚ ਭਰਤੀ

ਲੁਧਿਆਣਾ ਦੇ ਬੁੱਢਾ ਨਾਲਾ ਦੀ ਤਰਜ਼ ’ਤੇ ਬਣੇਗੀ ਕਮੇਟੀ
ਮੀਟਿੰਗ ’ਚ ਤੰਗੂ ਢਾਬ ਨਾਲਾ ਜੋ ਕਿ ਰਾਮਤੀਰਥ ਰੋੜ ਤੋਂ ਅੰਮ੍ਰਿਤ-ਆਨੰਦ ਪਾਰਕ ਚੌਕ ਤੱਕ ਅਤੇ ਗੁੰਮਟਾਲਾ ਤੋਂ ਪੰਡੋਰੀ ਵੜੈਚ ਤੱਕ ਜਾਂਦਾ ਹੈ। ਇਸ ਗੰਦੇ ਨਾਲੇ ਦੇ ਆਸ-ਪਾਸ ਲੱਗਦੀਆਂ ਆਬਾਦੀਆਂ ਦੇ ਵਸਨੀਕਾਂ ਨੂੰ ਇਸ ਤੋਂ ਛੁਟਕਾਰਾ ਦੁਵਾਉਣ ਲਈ ਲੁਧਿਆਣਾ ਦੇ ਬੁੱਢਾ ਨਾਲਾ ਦੀ ਤਰਜ਼ ’ਤੇ ਇਕ ਕਮੇਟੀ ਬਣਾਉਣ ਦੀ ਮਨਜ਼ੂਰੀ ਵੀ ਦਿੱਤੀ ਗਈ ਤਾਂ ਜੋ ਰੂਪ-ਰੇਖਾ ਤਿਆਰ ਕਰ ਕੇ ਭਵਿੱਖ ’ਚ ਇਸ ਨਾਲੇ ਨੂੰ ਯੋਜਨਾਬੱਧ ਤਰੀਕੇ ਨਾਲ ਵਿਕਸਿਤ ਕੀਤਾ ਜਾ ਸਕੇ।

ਮੁਖ ਮੰਤਰੀ ਨੇ ਹਰ ਵਾਅਦਾ ਪੂਰਾ ਕੀਤਾ : ਮੇਅਰ
ਇਸ ਮੌਕੇ ਮੇਅਰ ਕਰਮਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੇ ਜੋ ਵੀ ਵਾਅਦੇ ਕੀਤੇ ਸਨ। ਉਨ੍ਹਾਂ ਨੂੰ ਹਮੇਸ਼ਾ ਪੂਰਾ ਕੀਤਾ ਹੈ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਹਮੇਸ਼ਾ ਵੱਧ ਤੋਂ ਵੱਧ ਫੰਡ ਮੁਹੱਈਆ ਕਰਵਾਏ ਹਨ ਅਤੇ ਪਿਛਲੇ ਦਿਨੀ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਕੀਤੇ ਗਏ ਐਲਾਨ ਮੁਤਾਬਕ ਸ਼ਹਿਰ ਦੇ ਵਿਕਾਸ ਲਈ 100 ਕਰੋੜ ਰੁਪਏ ਮਨਜ਼ੂਰ ਕਰ ਕੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - 7 ਦਿਨ ਤੋਂ ਲਾਪਤਾ ਨੌਜਵਾਨ ਦੀ ਨਹਿਰ ’ਚੋਂ ਮਿਲੀ ਲਾਸ਼, ਪਤਾ ਲੱਗਣ ’ਤੇ ਪਰਿਵਾਰ ਦੇ ਉੱਡੇ ਹੋਸ਼ (ਤਸਵੀਰਾਂ)

 


rajwinder kaur

Content Editor

Related News