ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨਾਂ ਨੇ ਚਲਾਈਆਂ ਗੋਲੀਆਂ ਤੇ ਬੋਤਲਾਂ, ਲਹੂ ਲੁਹਾਣ ਕਰ ਦਿੱਤੀ ਔਰਤ

Sunday, Jul 02, 2023 - 11:30 AM (IST)

ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨਾਂ ਨੇ ਚਲਾਈਆਂ ਗੋਲੀਆਂ ਤੇ ਬੋਤਲਾਂ, ਲਹੂ ਲੁਹਾਣ ਕਰ ਦਿੱਤੀ ਔਰਤ

ਅੰਮ੍ਰਿਤਸਰ (ਜਸ਼ਨ)- ਤਹਿਸੀਲਪੁਰਾ ਇਲਾਕੇ ਵਿਚ ਸ਼ੁੱਕਰਵਾਰ ਦੇਰ ਰਾਤ ਕੁਝ ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ। ਇਸ ਦੌਰਾਨ ਨੌਜਵਾਨਾਂ ਨੇ ਗਲੀ ਵਿਚ ਭੰਨਤੋੜ ਕੀਤੀ, ਦੂਜੇ ਪਾਸੇ ਉਨ੍ਹਾਂ ਨੇ ਗੋਲੀਆਂ ਵੀ ਚਲਾ ਦਿੱਤੀਆਂ, ਜਿਸ ਕਾਰਨ ਇਲਾਕੇ ਵਿਚ ਪੂਰੀ ਤਰ੍ਹਾਂ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਘਟਨਾ ਦੌਰਾਨ ਕੁਝ ਗੁੰਡੇ ਅਨਸਰ ਨੌਜਵਾਨਾਂ ਨੇ ਗਲੀ ਵਿਚ ਖੜ੍ਹੀਆਂ ਕਾਰਾਂ ਦੇ ਸ਼ੀਸ਼ੇ ਤੋੜ ਦਿੱਤੇ, ਕੁਝ ਈ-ਰਿਕਸ਼ਾ ਵੀ ਬੁਰੀ ਤਰ੍ਹਾਂ ਭੰਨ ਦਿੱਤੇ। ਇਸ ਦੇ ਨਾਲ ਹੀ ਆਪਣੇ ਘਰ ਦੇ ਬਾਹਰ ਗਲੀ ਵਿਚ ਨਿਕਲੀ ਇੱਕ ਔਰਤ ਦਾ ਸਿਰ ਵੀ ਪਾੜ ਦਿੱਤਾ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਦੇ ਮਾਲ ਰੋਡ 'ਤੇ ਵਾਪਰਿਆ ਵੱਡਾ ਹਾਦਸਾ, 7 ਦੇ ਕਰੀਬ ਮਜ਼ਦੂਰ ਆਏ ਮਲਬੇ ਹੇਠਾਂ

ਪਤਾ ਲੱਗਾ ਹੈ ਕਿ ਇਸ ਸਬੰਧੀ ਥਾਣਾ ਏ ਡਵੀਜ਼ਨ ਦੀ ਪੁਲਸ ਨੇ ਨੇ ਤਹਿਸੀਲਪੁਰਾ ਦੇ ਦੋ ਨੌਜਵਾਨਾਂ ਨੂੰ ਵੀ ਰਾਊਂਡਅਪ ਕੀਤਾ ਹੈ। ਪੀੜਤ ਔਰਤ ਨੇ ਦੱਸਿਆ ਕਿ ਜਦੋਂ ਉਹ ਗਲੀ ਵਿਚ ਰੌਲਾ ਸੁਣ ਕੇ ਬਾਹਰ ਆਈ ਤਾਂ ਦੇਖਿਆ ਕਿ ਕੁਝ ਨੌਜਵਾਨ ਗਲੀ ਵਿਚ ਇਕ ਨੌਜਵਾਨ ਦੇ ਪਿੱਛੇ ਭੱਜ ਰਹੇ ਸਨ । ਉਸ ਨੂੰ ਦੇਖ ਕੇ ਇਕ ਨੌਜਵਾਨ ਨੇ ਉਸ ਦੇ ਸਿਰ ’ਤੇ ਬੋਤਲ ਮਾਰ ਦਿੱਤੀ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਸੀ। ਔਰਤ ਨੇ ਦੱਸਿਆ ਕਿ ਗੁੰਡਾਗਰਦੀ ਕਰਨ ਵਾਲੇ ਨੌਜਵਾਨ ਅਕਸਰ ਹੀ ਗਲੀ ਵਿਚ ਰਹਿਣ ਵਾਲੀਆਂ ਕੁੜੀਆਂ ਨਾਲ ਛੇੜਛਾੜ ਕਰਦੇ ਰਹਿੰਦੇ ਸਨ। ਉਸ ਨੇ ਦੱਸਿਆ ਕਿ ਗਲੀ ਵਿਚ ਇਕ ਬੇਕਰੀ ਰਾਤ ਨੂੰ 11 ਵਜੇ ਖੁੱਲ੍ਹੀ ਰਹਿੰਦੀ ਹੈ, ਜਿੱਥੇ ਉਹ ਨੌਜਵਾਨ ਲਗਾਤਾਰ ਆਉਂਦੇ ਹਨ ਅਤੇ ਗਲੀ ਵਿਚ ਰਹਿਣ ਵਾਲੀਆਂ ਕੁੜੀਆਂ ਅਤੇ ਔਰਤਾਂ ਨੂੰ ਗਾਲ੍ਹਾਂ ਕੱਢਦੇ ਰਹਿੰਦੇ ਹਨ। ਇਸ ਦੇ ਚੱਲਦਿਆਂ ਗਲੀ ਵਿਚ ਰਹਿੰਦੇ ਇਕ ਨੌਜਵਾਨ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਨੌਜਵਾਨ ਪਹਿਲਾਂ ਤਾਂ ਚੁੱਪਚਾਪ ਚਲੇ ਗਏ ਅਤੇ ਫਿਰ ਕੁਝ ਦੇਰ ਬਾਅਦ ਦਰਜਨਾਂ ਨੌਜਵਾਨਾਂ ਨੂੰ ਨਾਲ ਲੈ ਕੇ ਆਏ ਅਤੇ ਗੁੱਸੇ ਵਿਚ ਆ ਕੇ ਮੁੜ ਗਲੀ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਕਰ ਕੇ ਇਲਾਕਾ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ।

PunjabKesari

ਇਹ ਵੀ ਪੜ੍ਹੋ- ਪਤਨੀ ਦੀ ਮਾੜੀ ਕਰਤੂਤ ਨਾ ਸਹਾਰ ਸਕਿਆ ਪਤੀ, ਦੁਖੀ ਹੋਏ ਨੇ ਚੁੱਕਿਆ ਖੌਫ਼ਨਾਕ ਕਦਮ

ਗਲੀ ਦੇ ਵਸਨੀਕਾਂ ਨੇ ਦੱਸਿਆ ਕਿ ਕਰੀਬ 40-50 ਨੌਜਵਾਨਾਂ ਨੇ ਗਲੀ ਵਿਚ ਇਕ ਤੋਂ ਦੋ ਘੰਟੇ ਤੱਕ ਹੰਗਾਮਾ ਕੀਤਾ ਅਤੇ ਖਾਲੀ ਬੋਤਲਾਂ ਵਰ੍ਹਾਈਆਂ ਅਤੇ ਗੋਲੀਆਂ ਵੀ ਚਲਾਈਆਂ, ਜਿਨ੍ਹਾਂ ਵਿਚੋਂ ਕੁਝ ਨਿਸ਼ਾਨ ਘਰਾਂ ਦੀਆਂ ਕੰਧਾਂ ’ਤੇ ਮੌਜੂਦ ਹਨ। ਲੋਕਾਂ ਨੇ ਦੱਸਿਆ ਕਿ ਸਵੇਰੇ ਗਲੀ ਵਿਚ ਥਾਂ-ਥਾਂ ਸ਼ੀਸ਼ੇ ਹੀ ਸ਼ੀਸ਼ੇ ਖਿੱਲਰੇ ਪਏ ਸਨ। ਗਲੀ ਦੇ ਵਸਨੀਕਾਂ ਨੇ ਮੰਗ ਕੀਤੀ ਹੈ ਕਿ ਇਲਾਕੇ ਵਿਚ ਲਗਾਤਾਰ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਜਾਣ ਅਤੇ ਪੀ. ਸੀ. ਆਰ. ਮੁਲਾਜ਼ਮ ਵੀ ਸਮੇਂ-ਸਮੇਂ ’ਤੇ ਇਲਾਕੇ ਦੀ ਜਾਂਚ ਕਰਦੇ ਰਹਿਣ।

ਇਹ ਵੀ ਪੜ੍ਹੋ- ਪਾਕਿ ਦੇ ਗੁਰਦੁਆਰਾ ਸਾਹਿਬ 'ਚ ਕੀਰਤਨ ਰੋਕਣ ਦੇ ਮਾਮਲੇ 'ਤੇ ਗਿ. ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

PunjabKesari

ਕੀ ਕਹਿਣਾ ਹੈ ਪੁਲਸ ਅਧਿਕਾਰੀ ਦਾ

ਇਸ ਸਬੰਧੀ ਚੌਂਕੀ ਬੱਸ ਸਟੈਂਡ ਦੇ ਇੰਚਾਰਜ ਦੀਪਕ ਕੁਮਾਰ ਨੇ ਦੱਸਿਆ ਕਿ ਦੋਵੇਂ ਧਿਰਾਂ ਦਾ ਪਹਿਲਾਂ ਹੀ ਆਪਸ ਵਿਚ ਝਗੜਾ ਚੱਲ ਰਿਹਾ ਹੈ। ਉਥੇ ਗੋਲੀਆਂ ਚਲਾਉਣ ਦੀ ਗੱਲ ਬਿਲਕੁਲ ਗਲਤ ਹੈ। ਦੇਰ ਰਾਤ ਜਦੋਂ ਇਕ ਧਿਰ ਨੇ ਦੋ ਵਿਅਕਤੀਆਂ ਨੂੰ ਫੜ ਲਿਆ ਤਾਂ ਪਹਿਲੀ ਧਿਰ ਵੱਲੋਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਇਨ੍ਹਾਂ ਵਿਚੋਂ ਇਕ ਨੌਜਵਾਨ ਆਈ. ਸੀ. ਯੂ. ਵਿਚ ਦਾਖ਼ਲ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਦੋਵਾਂ ਧਿਰਾਂ ਨੂੰ ਕਈ ਵਾਰ ਸੁਨੇਹੇ ਭੇਜੇ ਹਨ ਕਿ ਉਹ ਆ ਕੇ ਉਨ੍ਹਾਂ ਦੇ ਲਿਖਤੀ ਬਿਆਨ ਦਰਜ ਕਰਵਾ ਲੈਣ, ਪਰ ਕੋਈ ਵੀ ਧਿਰ ਥਾਣੇ ਨਹੀਂ ਆਈ।

ਇਹ ਵੀ ਪੜ੍ਹੋ- ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ ਦਿੱਤਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News