ਬੇਅਦਬੀਆਂ ’ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ ‘ਸਿੱਖ ਭਾਵਨਾਵਾਂ ਨਾਲ ਕੀਤਾ ਜਾ ਰਿਹੈ ਖਿਲਵਾੜ’
Tuesday, Dec 21, 2021 - 05:54 PM (IST)
ਅੰਮ੍ਰਿਤਸਰ (ਸਾਗਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਪੁੱਜੇ, ਜਿਥੇ ਉਹ ਗੁਰਦੁਆਰਾ ਮੰਜੀ ਸਾਹਿਬ ਵਿਖੇ ਐੱਸ.ਜੀ.ਪੀ.ਸੀ. ਵੱਲੋਂ ਕਰਵਾਏ ਗਏ ਪਾਠ ਦੇ ਭੋਗ ਵਿੱਚ ਸ਼ਾਮਲ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਇੰਦਰਾ ਗਾਂਧੀ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕਰਵਾਇਆ ਸੀ। ਉਨ੍ਹਾਂ ਨੇ ਆਖਿਆ ਕਿ ਇਸ ਤੋਂ ਚਾਰ ਦਿਨ ਪਹਿਲਾਂ ਇਥੇ ਹੀ ਪਵਿੱਤਰ ਗੁਟਕਾ ਸਾਹਿਬ ਨੂੰ ਪਾੜ ਕੇ ਸਰੋਵਰ ਵਿਚ ਸੁੱਟਿਆ ਗਿਆ ਸੀ। ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ, ਜਿਸ ਦੇ ਬਾਵਜੂਦ ਇਸ ਸਬੰਧ ’ਚ ਕੋਈ ਸੱਚ ਸਾਹਮਣੇ ਨਹੀਂ ਲਿਆਂਦਾ ਗਿਆ। ਇਹ ਸਰਕਾਰ ਦੀ ਵੱਡੀ ਨਾਕਾਮੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੀ ਬਹੁਤ ਹੇਠਲੇ ਦਰਜੇ ਦੀ ਹੈ। ਇਸ ਤੋਂ ਕਿਸੇ ਵੀ ਸਿੱਟੇ ਦੀ ਆਸ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੇ ਸਬੰਧ ਵਿਚ ਮੌਜੂਦਾ ਜਾਂ ਸਾਬਕਾ ਜੱਜ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਗਠਤ ਕੀਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇੱਕ ਕਮੇਟੀ ਦਾ ਗਠਨ ਕੀਤਾ ਹੈ, ਕਿਉਂਕਿ ਬੇਅਦਬੀ ਦੀ ਘਟਨਾ ਨੂੰ ਚਾਰ ਦਿਨ ਹੋ ਗਏ ਹਨ ਅਤੇ ਪੁਲਸ ਨੂੰ ਅਜੇ ਤੱਕ ਜਾਂਚ ਦੇ ਨਾਂ 'ਤੇ ਕੁਝ ਵੀ ਪਤਾ ਨਹੀਂ ਲੱਗਾ। ਪੁਲਸ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ।
ਪੜ੍ਹੋ ਇਹ ਵੀ ਖ਼ਬਰ - ਕਪੂਰਥਲਾ ਬੇਅਦਬੀ ਮਾਮਲਾ: ਬਿਹਾਰ ਦੀ ਜਨਾਨੀ ਨੇ ਮ੍ਰਿਤਕ ਮੁਲਜ਼ਮ ਨੂੰ ਪਹਿਲਾਂ ਦੱਸਿਆ ਭਰਾ, ਫੋਟੋ ਵੇਖ ਕੀਤਾ ਇਨਕਾਰ
ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹਾ ਕਰਕੇ ਸਿੱਖ ਪੰਥ ਨੂੰ ਕਾਬੂ ’ਚ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੁਖਬੀਰ ਨੇ ਕਿਹਾ ਕਿ ਰਾਹੁਲ ਗਾਂਧੀ ਉਸ ਪਰਿਵਾਰ ਦਾ ਹਿੱਸਾ ਹੈ, ਜਿਸ ਨੇ ਹਮਲਾ ਕਰਵਾਇਆ ਹੈ। ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ’ਚ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਨ੍ਹਾਂ ਨੇ ਹਰੇਕ ਮੁੱਦੇ ’ਤੇ ਸਿਆਸਤ ਕੀਤੀ ਅਤੇ ਹੁਣ ਇਹ ਡਰੱਗ ਦੇ ਮੁੱਦੇ ’ਤੇ ਵੀ ਸਿਆਸਤ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)