ਕਿਸਾਨੀ ਸੰਘਰਸ਼ ’ਚ ਜਾਨਾਂ ਗਵਾਉਣ ਵਾਲੇ ਅੰਮ੍ਰਿਤਸਰ ਜ਼ਿਲ੍ਹੇ ਦੇ 2 ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਨੌਕਰੀ
Tuesday, Nov 23, 2021 - 10:33 AM (IST)
ਅੰਮ੍ਰਿਤਸਰ (ਨੀਰਜ) - ਖੇਤੀਬਾੜੀ ਸਬੰਧੀ ਤਿੰਨ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ’ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਚੰਨੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ 2 ਕਿਸਾਨਾਂ ਦੇ ਯੋਗ ਵਾਰਸਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। 2 ਹੋਰਨਾਂ ਨੂੰ ਨਿਯੁਕਤੀ ਦੇ ਪੱਤਰ ਜਲਦੀ ਦੇ ਦਿੱਤੇ ਜਾਣਗੇ, ਉਨ੍ਹਾਂ ਦੇ ਕੇਸ ਅੰਤਿਮ ਪੜਾਅ ’ਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਦੇ ਮ੍ਰਿਤਕ ਕਿਸਾਨਾਂ ਦੇ ਚਾਰ ਪਰਿਵਾਰਾ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼
ਇਸੇ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੰਕਟ ਦੀ ਘੜੀ ਬਾਂਹ ਫੜਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਖਹਿਰਾ ਨੇ ਦਿੰਦਿਆਂ ਦੱਸਿਆ ਕਿ ਕਿਸਾਨ ਸੰਘਰਸ਼ ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨ, ਜਿਨ੍ਹਾਂ ’ਚ ਪਿੰਡ ਬੱਗਾਂ ਕਲਾਂ ਤਹਿਸੀਲ ਅਜਨਾਲਾ ਦੇ ਬਲਬੀਰ ਸਿੰਘ, ਪਿੰਡ ਠੱਠਾ ਤਹਿਸੀਲ ਅਜਨਾਲਾ ਦੇ ਜੋਗਿੰਦਰ ਸਿੰਘ ਸ਼ਾਮਲ ਹਨ, ਦੇ ਵਾਰਸਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਪਿੰਡ ਬੱਗਾਂ ਕਲਾਂ ਤਹਿਸੀਲ ਅਜਨਾਲਾ ਦੇ ਬਲਬੀਰ ਸਿੰਘ, ਪਿੰਡ ਠੱਠਾ ਤਹਿਸੀਲ ਅਜਨਾਲਾ ਦੇ ਜੋਗਿੰਦਰ ਸਿੰਘ,ਪਿੰਡ ਘਰਿੰਡਾ ਦੇ ਜੁਗਰਾਜ ਸਿੰਘ, ਪਿੰਡ ਕੋਟਲੀ ਢੋਲੇਸ਼ਾਹ ਤਹਿਸੀਲ ਮਜੀਠਾ ਸ਼ਾਮਲ ਹਨ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਜਲਦੀ ਨੌਕਰੀਆਂ ਤੇ ਮੁਆਵਜਾ ਦੇ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਪਰਿਵਾਰਾਂ ਦੇ ਹਰ ਸਮੇਂ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰੀ ਨੌਕਰੀ ਬੜੀ ਮਿਹਨਤ ਤੇ ਤਰੱਦਦ ਨਾਲ ਮਿਲਦੀ ਹੈ ਪਰ ਇਨ੍ਹਾਂ ਉਮੀਦਵਾਰਾਂ ਦੇ ਪਰਿਵਾਰਾਂ ਦਾ ਕਿਸਾਨੀ ਸੰਘਰਸ਼ ਲਈ ਬਲੀਦਾਨ ਕੋਈ ਘੱਟ ਨਹੀਂ ਹੈ, ਜਿਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਕਿਸਾਨਾਂ ਦੇ ਬਲੀਦਾਨ ਦਾ ਸਨਮਾਨ ਕੀਤਾ ਹੈ। ਪੰਜਾਬ ਸਰਕਾਰ ਨੇ ਕਿਸਾਨੀ ਸੰਘਰਸ਼ ਦੇ ਮ੍ਰਿਤਕ ਕਿਸਾਨਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)