ਅੰਮ੍ਰਿਤਸਰ ਜ਼ਿਲ੍ਹੇ ਦੇ ਡੀ. ਸੀ. ਵਲੋਂ ਹੜ੍ਹ ਦਾ ਅਲਰਟ, ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ
Wednesday, Jul 19, 2023 - 06:28 PM (IST)
ਅਜਨਾਲਾ (ਗੁਰਜੰਟ) : ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਵੱਲੋਂ ਸਰਹੱਦੀ ਤਹਿਸੀਲ ਅਜਨਾਲਾ ਦੇ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਰਾਵੀ ਦਰਿਆਉਂ ਪਾਰ ਨਾ ਜਾਣ ਅਤੇ ਰਾਵੀ ਦੇ ਕੰਢੇ ’ਤੇ ਨਾ ਜਾਣ ਦੀ ਸਖ਼ਤ ਮਨਾਹੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਖਰੜ ’ਚ ਵੱਡੀ ਵਾਰਦਾਤ, ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਾਰੀਆਂ ਗੋਲ਼ੀਆਂ
ਉਨ੍ਹਾਂ ਕਿਹਾ ਕਿ ਪਿੱਛੇ ਰਾਵੀ ਦਰਿਆ ਵਿਚ 2.50 ਤੋਂ 3 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ, ਇਸ ਲਈ ਲੋਕਾਂ ਨੂੰ ਪੂਰੀ ਤਰ੍ਹਾਂ ਅਲਰਟ ਰਹਿਣਾ ਚਾਹੀਦਾ ਹੈ ਕਿਉਂਕਿ ਰਾਵੀ ਦਰਿਆ ਪੂਰਾ ਚੜ੍ਹਨ ਦੀ ਸੰਭਾਵਨਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਹੋਇਆਂ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ ’ਚ ਰਹਿਣ ਵਾਲੇ ਲੋਕ ਆਪਣੇ ਪਰਿਵਾਰਾਂ ਸਮੇਤ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ।
ਇਹ ਵੀ ਪੜ੍ਹੋ : ਜਬਰ-ਜ਼ਿਨਾਹ ਕੇਸ ’ਚ 24 ਸਾਲਾਂ ਤੋਂ ਭਗੌੜਾ ਯੂਪੀ ਤੋਂ ਗ੍ਰਿਫ਼ਤਾਰ, ਹਿੰਦੂ ਤੋਂ ਸਿੱਖ ਬਣ ਕੇ ਬਣਿਆ ਸੀ ਪਾਠੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8