ਅੰਮ੍ਰਿਤਸਰ : ਨਾਲੀ ਦੇ ਪਾਣੀ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਖੂਨੀ ਵਾਰਦਾਤ, ਚੱਲੀਆਂ ਗੋਲੀਆਂ
Friday, Jun 04, 2021 - 10:16 AM (IST)
ਮਜੀਠਾ (ਸਰਬਜੀਤ) - ਪੁਲਸ ਥਾਣਾ ਮਜੀਠਾ ਦੀ ਹੱਦ ਵਿੱਚ ਪੈਂਦੇ ਪਿੰਡ ਬੁੱਢਾ ਥੇਹ ’ਚ ਨਾਲੀ ਦੇ ਪਾਣੀ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਲੜਾਈ ਦੌਰਾਨ ਇਕ ਧਿਰ ਵੱਲੋਂ ਗੋਲੀਆਂ ਚਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲੜਾਈ ’ਚ ਦੂਜੀ ਧਿਰ ਦੇ 7 ਵਿਅਕਤੀਆਂ ਨੂੰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਇਕ ਜਨਾਨੀ ਵੀ ਸ਼ਾਮਲ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਪੱਟੀ ਗੈਂਗਵਾਰ : ਦੋਸ਼ੀਆਂ ਨੂੰ ਪਨਾਹ ਦੇਣ ਵਾਲਾ ਰਾਜ ਸਰਪੰਚ ਪਿਸਟਲ ਸਣੇ ਗ੍ਰਿਫ਼ਤਾਰ
ਮਿਲੀ ਜਾਣਕਾਰੀ ਅਨੁਸਾਰ ਨਾਲੀ ਦੇ ਪਾਣੀ ਨੂੰ ਲੈ ਕੇ ਪਿੰਡ ਬੁੱਢਾ ਥੇਹ ਵਿੱਚ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਸਾਬਕਾ ਸਰਪੰਚ ਸਵਿੰਦਰ ਸਿੰਘ ਦੇ ਭਰਾ ਹਰਜਿੰਦਰ ਸਿੰਘ ਦਾ ਕਹਿਣਾ ਸੀ ਕਿ ਨਾਲੀ ਦਾ ਪਾਣੀ ਉਸ ਦੇ ਘਰ ਵਾਲੀ ਸਾਈਡ ਨੂੰ ਜਾਂਦਾ ਹੈ, ਇਸ ਲਈ ਉਸ ਨੇ ਆਪਣੇ ਘਰ ਅੱਗੇ ਮਿੱਟੀ ਪਾਉਣੀ ਸ਼ੁਰੂ ਕਰ ਦਿੱਤੀ। ਇਸ ਗੱਲ ਨੂੰ ਲੈ ਕੇ ਦੋਹਾਂ ਧਿਰਾਂ ਵਿਚ ਝਗੜਾ ਵੱਧ ਜਾਣ ’ਤੇ ਹਰਜਿੰਦਰ ਸਿੰਘ, ਉਸ ਦੇ ਭਤੀਜੇ ਅਜੈ ਸਿੰਘ ਅਤੇ ਸਾਬਕਾ ਸਰਪੰਚ ਸੁਵਿੰਦਰ ਸਿੰਘ ਦੇ ਧੜੇ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਗੋਲੀਆਂ ਦੇ ਛੱਰੇ ਲੱਗਣ ਨਾਲ ਦਲਬੀਰ ਸਿੰਘ ਵਾਸੀ ਪਿੰਡ ਤੇੜਾ, ਮਲਕੀਤ ਸਿੰਘ ਵਾਸੀ ਪਿੰਡ ਅਠਵਾਲ ਅਤੇ ਦਵਿੰਦਰ ਸਿੰਘ ਪੁੱਤਰ ਮੌਜੂਦਾ ਸਰਪੰਚ ਗੁਰਵੰਤ ਸਿੰਘ, ਅਨੂਪ ਸਿੰਘ, ਗੁਰਪ੍ਰੀਤ ਸਿੰਘ, ਦਲਬੀਰ ਕੌਰ ਤੇ ਬਲਦੇਵ ਸਿੰਘ ਵਾਸੀਆਨ ਪਿੰਡ ਬੁੱਢਾ ਥੇਹ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮਜੀਠਾ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਜ਼ਿਲ੍ਹੇ ’ਚ ਬਲੈਕ ਫੰਗਸ ਦਾ ਕਹਿਰ ਜਾਰੀ, 2 ਮਰੀਜ਼ ਹੋਰ ਆਏ ਸਾਹਮਣੇ
ਥਾਣਾ ਮੁਖੀ ਮਜੀਠਾ ਐੱਸ. ਐੱਚ. ਓ. ਸਰਵਣਪਾਲ ਸਿੰਘ ਨੇ ਕਿਹਾ ਕਿ ਨਾਲੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀ ਚੱਲਣ ਨਾਲ ਕੁਝ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆਈ ਹੈ, ਜਿਸ ਦੀ ਬਾਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਜਾਵੇਗਾ ‘ਪਾਕਿਸਤਾਨ’