ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ
Monday, May 16, 2022 - 11:41 AM (IST)
 
            
            ਅੰਮ੍ਰਿਤਸਰ (ਜਸ਼ਨ) - ਨਸ਼ੇ ਦਾ ਕਹਿਣ ਜਿਵੇਂ-ਜਿਵੇਂ ਵੱਧਦਾ ਦਾ ਰਿਹਾ ਹੈ, ਉਵੇਂ ਹੀ ਨਸ਼ਾ ਕਈ ਘਰਾਂ ਦੇ ਚਿਰਾਗਾਂ ਨੂੰ ਬੁਝਾਉਂਦਾ ਜਾ ਰਿਹਾ ਹੈ। ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਲੈਣ ਨਾਲ 2 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਮਜੀਠਾ ਦੀ ਪੁਲਸ ਨੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਉੱਤੇ ਮਾਮਲਾ ਦਰਜ ਕੀਤਾ ਹੈ। ਮਰਨ ਵਾਲੇ ਦੀ ਪਛਾਣ ਸਿਮਰਜੀਤ ਸਿੰਘ ਨਿਵਾਸੀ ਖਾਸਾ ਪੱਤੀ, ਮਜੀਠਾ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ: ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ
ਪੁਲਸ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸਿਮਰਜੀਤ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਮੌਤ ਹੋਈ ਹੈ ਅਤੇ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਸ਼ਾ ਕਰਨ ਲਈ ਕੋਈ ਨਸ਼ੇ ਵਾਲੀ ਚੀਜ਼ ਦਿੱਤੀ ਹੈ। ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਇਸ ਘਟਨਾ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ
ਇਸੇ ਤਰ੍ਹਾਂ ਥਾਣਾ ਕੱਥੂਨੰਗਲ ਦੀ ਪੁਲਸ ਨੇ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲੇ ਇਕ ਹੋਰ ਨੌਜਵਾਨ ਦੀ ਮੌਤ ਨੂੰ ਲੈ ਕੇ ਅਣਪਛਾਤੇ ਵਿਅਕਤੀ ’ਤੇ ਮਾਮਲਾ ਦਰਜ ਕੀਤਾ ਹੈ। ਮਰਨ ਵਾਲੇ ਦੀ ਪਛਾਣ ਤਰਸੇਮ ਸਿੰਘ ਨਿਵਾਸੀ ਪਿੰਡ ਬਾਬੋਵਾਲ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਤਰਸੇਮ ਦੀ ਮੌਤ ਨਸ਼ੇ ਜ਼ਿਆਦਾ ਕਰਨ ਕਾਰਨ ਹੋਈ ਹੈ ਅਤੇ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਨਸ਼ਾ ਕਰਨ ਲਈ ਕੋਈ ਨਸ਼ੇ ਵਾਲੀ ਚੀਜ਼ ਦਿੱਤੀ ਹੈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            