ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ਨੇੜਿਓਂ ਮਿਲੀ ਲਾਸ਼
Monday, Jul 11, 2022 - 11:01 AM (IST)
 
            
            ਅੰਮ੍ਰਿਤਸਰ (ਜਸ਼ਨ)- ਅੰਮ੍ਰਿਤਸਰ ਦੇ ਪਿੰਡ ਕਡਿਆਲ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਥਾਣਾ ਭਿੰਡੀ ਸੈਦਾ ਦੀ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਵੱਲੋਂ ਨਸ਼ੇ ਦੀ ਓਵਰਡੋਜ਼ ਦੇਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਕਡਿਆਲ ਵਜੋਂ ਹੋਈ ਹੈ। ਇਸ ਸਬੰਧੀ ਕਾਰਵਾਈ ਕਰਦੇ ਹੋਏ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)
ਰਵੇਲ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਮ੍ਰਿਤਕ ਦਵਿੰਦਰ ਉਸ ਦੇ ਸਾਲੇ ਦਾ ਮੁੰਡਾ ਹੈ ਅਤੇ ਉਹ ਘਰ ਵਿਚ ਇਕੱਲਾ ਰਹਿੰਦਾ ਹੈ, ਕਿਉਂਕਿ ਉਸ ਦੇ ਮਾਤਾ-ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ। ਉਸ ਨੇ ਦੱਸਿਆ ਕਿ ਮ੍ਰਿਤਕ ਦਵਿੰਦਰ ਸਿੰਘ ਨਸ਼ੇ ਦਾ ਆਦੀ ਸੀ ਅਤੇ ਅਕਸਰ ਕਈ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਨਸ਼ੇ ਕਰਦਾ ਸੀ। ਮ੍ਰਿਤਕ ਦਵਿੰਦਰ ਸਿੰਘ ਸਵੇਰੇ 6 ਵਜੇ ਘਰੋਂ ਨਿਕਲਿਆ ਸੀ, ਜੋ ਘਰ ਵਾਪਸ ਨਹੀਂ ਆਇਆ। ਉਸ ਦੀ ਸੂਚਨਾ ਬੀਤੇ ਦਿਨ ਮਿਲੀ ਸੀ ਕਿ ਦਵਿੰਦਰ ਸਿੰਘ ਦੀ ਲਾਸ਼ ਪਿੰਡ ਕਡਿਆਲ ਦੇ ਸ਼ਮਸ਼ਾਨਘਾਟ ਨੇੜਿਓਂ ਮਿਲੀ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ ਦਵਿੰਦਰ ਸਿੰਘ ਦੀ ਮੌਤ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਹੋਈ ਹੈ। ਪੁਲਸ ਨੇ ਇਸ ਮਾਮਲੇ ’ਚ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            