ਨਸ਼ੇ ਨੇ ਕੀਤੀ ਇਕ ਹੋਰ ਮਾਂ ਦੀ ਕੁੱਖ ਸੁੰਨੀ

Wednesday, Jan 22, 2020 - 04:25 PM (IST)

ਨਸ਼ੇ ਨੇ ਕੀਤੀ ਇਕ ਹੋਰ ਮਾਂ ਦੀ ਕੁੱਖ ਸੁੰਨੀ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਉਸ ਦੇ ਇੱਕ ਹੋਰ ਸਾਥੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਨੌਜਵਾਨ ਹਰਵਿੰਦਰ ਸਿੰਘ ਵਾਸੀ ਜਹਾਂਗੀਰ ਆਪਣੇ ਦੋਸਤਾਂ ਨਾਲ ਬਾਹਰ ਗਿਆ ਸੀ, ਉਥੇ ਉਸ ਦੇ ਦੋਸਤ ਤੇ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ, ਜਿਸ ਕਾਰਨ ਹਰਵਿੰਦਰ ਦੀ ਮੌਤ ਹੋ ਗਈ ਜਦਕਿ ਉਸ ਦੇ ਸਾਥੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ। ਦੱਸਣਯੋਗ ਹੈ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ।


author

Baljeet Kaur

Content Editor

Related News