ਅੰਮ੍ਰਿਤਸਰ ਪੂਰਬੀ ਦੀ ਵਿਧਾਇਕ ਜੀਵਨਜੋਤ ਨੇ ਹਾਈਕੋਰਟ ’ਚ ਦਾਇਰ ਕੀਤੀ ਪਟੀਸ਼ਨ, ਜਾਣੋ ਕਿਉਂ
Thursday, Sep 01, 2022 - 05:40 PM (IST)
ਚੰਡੀਗੜ੍ਹ (ਹਾਂਡਾ) - ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਚੈੱਕ ਬਾਊਂਸ ਹੋਣ ਦੇ ਮਾਮਲੇ 'ਚ ਆਪਣੇ ਖਿਲਾਫ ਕੀਤੀ ਸ਼ਿਕਾਇਤ ਨੂੰ ਰੱਦ ਕਰਨ ਲਈ ਅੱਜ ਪੰਜਾਬ ਹਰਿਆਣਾ ਹਾਈਕੋਰਟ ’ਚ ਇਕ ਪਟੀਸ਼ਨ ਦਾਇਰ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਜੀਵਨਜੋਤ ਦੇ ਵਕੀਲ ਅਨੁਸਾਰ ਬੈਂਕ ਦੇ ਮੈਨੇਜਰ ਵੱਲੋਂ ਸਾਲ 2016-17 ਵਿੱਚ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਮੈਨੇਜਰ ਨੇ ਜੀਵਨ ਜੋਤ ਕੌਰ ਦਾ ਚੈੱਕ ਜਾਅਲੀ ਢੰਗ ਨਾਲ ਬਾਊਂਸ ਕਰਵਾ ਕੇ ਉਸ ਦੀ ਸ਼ਿਕਾਇਤ ਦਰਜ ਕਰ ਦਿੱਤੀ ਸੀ। ਦੂਜੇ ਪਾਸੇ ਵਿਧਾਇਕ ਜੀਵਨਜੋਤੀ ਲੋਨ ਦੀ ਸਾਰੀ ਰਕਮ ਬੈਂਕ ਨੂੰ ਦੇ ਚੁੱਕੀ ਸੀ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ
ਦੱਸ ਦੇਈਏ ਕਿ ਵਿਧਾਇਕ ਜੀਵਨਜੀਤ ਕੌਰ ਨੇ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ। ਵਿਧਾਇਕ ਦੇ ਵਕੀਲ ਨੇ ਹਾਈਕੋਰਟ ਵਿੱਚ ਕਿਹਾ ਕਿ ਸਾਡੀ ਦੂਜੀ ਧਿਰ ਨਾਲ ਸਮਝੋਤੇ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਨੂੰ ਅਗਲੇਰੀ ਸੁਣਵਾਈ ਤੱਕ ਮੁਲਤਵੀ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਪਾਕਿਸਤਾਨ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ, ਇਕ ਮਹੀਨੇ ਦੇ ਰਾਸ਼ਨ ਲਈ ਭੇਜੀ ਵੱਡੀ ਰਕਮ