ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ (ਵੀਡੀਓ)

01/25/2019 4:18:17 PM

ਅੰਮ੍ਰਿਤਸਰ(ਗੁਰਪ੍ਰੀਤ)— ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਈ.ਟੀ.ਟੀ. ਅਧਿਆਪਕਾਂ ਨੂੰ ਰੋਕਣ ਲਈ ਪੁਲਸ ਨੇ ਉਨ੍ਹਾਂ 'ਤੇ ਲਾਠੀ ਚਾਰਜ ਕਰ ਦਿੱਤਾ ਗਿਆ, ਜਿਸ ਨਾਲ ਕੁੱਝ ਅਧਿਆਪਕ ਜ਼ਖਮੀ ਹੋ ਗਏ ਹਨ।

ਇਸ ਤੋਂ ਪਹਿਲਾਂ ਅਧਿਆਪਕਾਂ ਨੇ ਹਾਲ ਬਾਜ਼ਾਰ 'ਚ ਟੈਟ ਪਾਸ ਡਿਗਰੀਆਂ ਦੀਆਂ ਫੋਟੋ ਕਾਪੀਆਂ ਫੂਕੀਆਂ। ਸਿੱਖਿਆ ਮੰਤਰੀ ਬਾਰੇ ਬੋਲਦੇ ਹੋਏ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਪੜ੍ਹਿਆ-ਲਿਖਿਆ ਹੋਣਾ ਚਾਹੀਦਾ ਹੈ। ਸੋਨੀ ਨੂੰ ਤਾਂ ਪਤਾ ਹੀ ਨਹੀਂ ਲੱਗਦਾ ਕਿ ਈ.ਟੀ.ਟੀ. ਅਤੇ ਬੀ.ਐੱਡ. ਅਧਿਆਪਕਾਂ ਵਿਚ ਕੀ ਫਰਕ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਓ.ਪੀ. ਸੋਨੀ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੇ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗਾਂ ਵੀ ਕਰ ਚੁੱਕੇ ਹਨ ਪਰ ਅਜੇ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ। ਅਧਿਆਪਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੂਰਨ ਤੌਰ 'ਤੇ ਪੱਕਾ ਜਾਏ।