1500 ਯੂਨਿਟ ਦਾ ਆਇਆ 90 ਲੱਖ ਰੁਪਏ ਬਿੱਲ, ਸਦਮੇ 'ਚ ਪਰਿਵਾਰ

09/21/2019 12:44:07 PM

ਅੰਮ੍ਰਿਤਸਰ (ਸੁਮਿਤ ਖੰਨਾ)— ਅੰਮ੍ਰਿਤਸਰ ਦੇ ਗੁਰੂ ਨਾਨਕ ਪੂਰਾ ਇਲਾਕੇ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਘਰ ਦਾ 89 ਲੱਖ ਤੋਂ ਜ਼ਿਆਦਾ ਬਿੱਲ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹ ਇਕ ਛੋਟੇ ਘਰ 'ਚ ਰਹਿੰਦੇ ਹਨ ਅਤੇ ਉਨ੍ਹਾਂ ਦੇ ਘਰ ਦਾ ਇਕ ਹੀ ਫਲੋਰ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ ਦੀ ਕੀਮਤ 20 ਲੱਖ ਰੁਪਏ ਹੈ ਅਤੇ ਉਨ੍ਹਾਂ ਦੇ ਘਰ ਦਾ ਬਿੱਲ 89 ਲੱਖ 51 ਹਜ਼ਾਰ 180 ਰੁਪਏ ਆਇਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ ਦੇ ਜਿਹੜੀ ਮੀਟਰ ਦੀ ਰੀਡਿੰਗ ਹੈ ਉਸ 'ਚ ਕੇਵਲ 1500 ਯੂਨਿਟ ਹੀ ਇਸਤੇਮਾਲ ਹੋਈ ਹੈ ਅਤੇ ਇਸ 'ਚ ਇਹ ਬਿੱਲ ਕਿਵੇਂ ਆ ਗਿਆ ਅਤੇ ਜੇਕਰ ਉਹ ਬਿੱਲ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ 91 ਲੱਖ ਰੁਪਏ ਦੇਣੇ ਪੈਣਗੇ। ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਵਿਭਾਗ ਦੇ ਕਈ ਚੱਕਰ ਲਗਾ ਚੁੱਕੇ ਹਨ ਪਰ ਕੋਈ ਸਾਰ ਨਹੀਂ ਲੈ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਬਿੱਲ ਨੂੰ ਦੇਖ ਕੇ ਉਨ੍ਹਾਂ ਦੇ ਪਿਤਾ ਦੀ ਸਿਹਤ ਖਰਾਬ ਹੋ ਗਈ ਹੈ। ਪਰਿਵਾਰ ਵਾਲਿਆਂ ਨੇ ਕਿਹਾ ਕਿ ਉਹ ਇਸ ਮਾਮਲੇ 'ਚ ਅਦਾਲਤ 'ਚ ਜਾ ਰਹੇ ਅਤੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਣਗੇ। ਨਾਲ ਹੀ ਉਨ੍ਹਾਂ ਨੇ ਅੰਦੋਲਨ ਅਤੇ ਕਾਨੂੰਨੀ ਕਾਰਵਾਈ ਦੀ ਧਮਕੀ ਦਿੱਤੀ ਹੈ।

Shyna

This news is Content Editor Shyna