ਅੰਮ੍ਰਿਤਸਰ : ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਹੋਇਆ ਅਗਨ ਭੇਂਟ
Tuesday, May 04, 2021 - 06:44 PM (IST)
ਭਿੰਡੀ ਸੈਦਾ (ਗੁਰਜੰਟ) - ਅੰਮ੍ਰਿਤਸਰ ਦਿਹਾਤੀ ਦੇ ਪੁਲਸ ਥਾਣਾ ਭਿੰਡੀ ਸੈਦਾ ਅਧੀਨ ਆਉਂਦੇ ਪਿੰਡ ਚੱਕ ਕਮਾਲ ਖਾਂ ਵਿਖੇ ਬਿਜਲੀ ਸਰਕਟ ਸ਼ਾਰਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨ ਭੇਂਟ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।
ਪੜ੍ਹੋ ਇਹ ਵੀ ਖਬਰ - ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ
ਮਿਲੀ ਜਾਣਕਾਰੀ ਮੁਤਾਬਕ ਚੱਕ ਕਮਾਲ ਖਾਂ ਦੇ ਸਰਪੰਚ ਸੂਬਾ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ 2 ਵਜੇ ਹੋਈ ਦਰਮਿਆਨੀ ਬਾਰਿਸ਼ ਦੌਰਾਨ ਅਸਮਾਨੀ ਬਿਜਲੀ ਲਿਸ਼ਕੀ, ਜੋ ਪਿੰਡ ਦੇ ਗੁਰਦੁਆਰਾ ਸਾਹਿਬ ਦੀ 24 ਘੰਟਿਆਂ ਵਾਲੀ ਤਾਰ ’ਤੇ ਪੈ ਗਈ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਅੰਦਰ ਪਾਲਕੀ ਸਾਹਿਬ ਕੋਲੋ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ’ਚ ਅੱਗ ਲੱਗ ਗਈ। ਅੱਗ ਦੌਰਾਨ ਪਾਲਕੀ ਸਾਹਿਬ ਵਿੱਚ ਸ਼ੋਸ਼ਬੀਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਅਗਨ ਭੇਂਟ ਹੋ ਗਈ।
ਪੜ੍ਹੋ ਇਹ ਵੀ ਖਬਰ - ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ
ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦੇ ਸਾਰ ਲੋਕਾਂ ਨੇ ਅੱਗ ’ਤੇ ਕਾਬੂ ਪਾ ਲਿਆ। ਗੁਰਦੁਆਰਾ ਸਾਹਿਬ ’ਚ ਵਾਪਰੀ ਇਸ ਦੁਖਦਾਈ ਘਟਨਾ ਤੋਂ ਬਾਅਦ ਡੀ.ਐੱਸ.ਪੀ. ਅਟਾਰੀ ਗੁਰਪ੍ਰਤਾਪ ਸਿੰਘ ਸਹੋਤਾ ਤੇ ਐੱਸ.ਐੱਚ.ਓ ਭਿੰਡੀ ਸੈਦਾ ਹਰਪਾਲ ਸਿੰਘ ਸੋਹੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਉਕਤ ਸਥਾਨ ਦਾ ਜਾਇਜ਼ਾ ਲਿਆ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ : ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆਂ