ਅੰਮ੍ਰਿਤਸਰ 'ਚ ਲੱਗਿਆ ਰੋਜ਼ਗਾਰ ਮੇਲਾ, 1100 ਕਰੀਬ ਨੌਜਵਾਨਾਂ ਨੇ ਕੀਤੀ ਸ਼ਿਰਕਤ
Wednesday, Feb 13, 2019 - 04:27 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਸਰਕਾਰ ਦੇ ਘਰ-ਘਰ ਨੌਕਰੀ ਦੇਣ ਦੇ ਵਾਅਦੇ ਤਹਿਤ ਅੱਜ ਅੰਮ੍ਰਿਤਸਰ 'ਚ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਥੇ 31 ਦੇ ਕਰੀਬ ਵੱਖ-ਵੱਖ ਕੰਪਨੀਆਂ ਨੇ ਵੀ ਸ਼ਿਰਕਤ ਕੀਤੀ।
ਜਾਣਕਾਰੀ ਮੁਤਾਬਕ ਇਸ ਰੋਜ਼ਗਾਰ ਮੇਲੇ 'ਚ 1100 ਦੇ ਕਰੀਬ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਇਕ ਦਿਵਿਆਂਗ ਨੌਜਵਾਨ ਨੂੰ ਹੋਟਲ ਵਲੋਂ ਨੌਕਰੀ ਦਿੱਤੀ ਗਈ ਹੈ। ਇਸ ਸਬੰਧੀ ਬੋਲਦਿਆਂ ਅੰਮ੍ਰਿਤਸਰ ਦੇ ਡੀ.ਸੀ. ਨੇ ਕਿਹਾ ਕਿ ਇਹ ਇਕ ਸਫਲ ਯਤਨ ਹੈ, ਜਿਸ ਦੇ ਚੱਲਦੇ ਵੱਖ-ਵੱਖ ਕੰਪਨੀਆਂ ਤੇ ਨੌਜਵਾਨਾਂ ਨੂੰ ਇਕ ਛੱਤ ਦੇ ਥੱਲੇ ਲਿਆਂਦਾ ਗਿਆ ਹੈ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਤਹਿਤ ਅਗਲਾ ਰੋਜ਼ਗਾਰ ਮੇਲਾ 22 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ।