ਅੰਮ੍ਰਿਤਸਰ ਐਨਕਾਊਂਟਰ ਜਾਰੀ, ਪੁਲਸ ਅਤੇ ਗੈਂਗਸਟਰਾਂ ’ਚ ਮੁੜ ਤੇਜ਼ ਹੋਈ ਫਾਇਰਿੰਗ
Wednesday, Jul 20, 2022 - 04:12 PM (IST)
ਅੰਮ੍ਰਿਤਸਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਸ਼ਾਰਪ ਸ਼ੂਟਰ ਮਨਪ੍ਰੀਤ ਮਨੂ ਕੁੱਸਾ ਅਤੇ ਜਗਰੂਪ ਰੂਪਾ ਅੰਮ੍ਰਿਤਸਰ ਦੇ ਹੁਸ਼ਿਆਰ ਨਗਰ ਵਿਖੇ ਲੁੱਕੇ ਹੋਏ ਸਨ। ਜਿਸ ਦਾ ਪਤਾ ਲੱਗਣ ’ਤੇ ਅੱਜ ਸਵੇਰ ਤੋਂ ਪੰਜਾਬ ਪੁਲਸ ਵਲੋਂ ਉਨ੍ਹਾਂ ਦਾ ਐਨਕਾਊਂਟਰ ਕੀਤਾ ਜਾ ਰਿਹਾ ਹੈ, ਜਿਸ ’ਚ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਫਾਇਰਿੰਗ ਹੁਣ ਪਹਿਲਾਂ ਨਾਲ ਤੇਜ਼ ਹੋ ਗਈ ਹੈ। ਚੱਲ ਰਹੀ ਫਾਇਰਿੰਗ ਨੂੰ ਤਿੰਨ ਘੰਟੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ
ਦੱਸ ਦੇਈਏ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਗੈਂਗਸਟਰ ਵਲੋਂ ਕੀਤੀ ਜਾ ਰਹੀ ਫਾਇਰਿੰਗ ’ਚ 3 ਪੁਲਸ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਸ ਮੁਕਾਬਲੇ ’ਚ ਜੋ ਵੀ ਗੈਂਗਸਟਰ ਮਾਰਿਆ ਗਿਆ ਹੈ, ਉਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਕਿ ਉਹ ਕੌਣ ਹੈ। ਇਸ ਐਨਕਾਊਂਟਰ ਦੌਰਾਨ ਪੁਲਸ ਨੇ ਇਲਾਕੇ ਦੇ ਲੋਕਾਂ ਨੂੰ ਘਰਾਂ ’ਚੋਂ ਬਾਹਰ ਨਾ ਨਿਕਲ ਦੀ ਹਦਾਇਤ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ’ਚ ਪੁਲਸ ਅਤੇ ਉੱਚ ਅਧਿਕਾਰੀ ਪਹੁੰਚੇ ਹੋਏ ਹਨ। ਪੁਲਸ ਨੇ ਗੈਂਗਸਟਰਾਂ ਨੂੰ ਚਾਰੇ ਪਾਸੇ ਤੋਂ ਘੇਰਿਆ ਹੋਇਆ ਹੈ। ਸੂਤਰਾਂ ਅਨੁਸਾਰ ਪੁਲਸ ਨੇ ਫਾਇਰਿੰਗ ਕਰਨ ਤੋਂ ਪਹਿਲਾਂ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਵੀ ਆਖਿਆ ਸੀ ਪਰ ਉਨ੍ਹਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਮਹੀਨੇ ਪਹਿਲਾਂ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਗੋਲ਼ੀਆਂ ਮਾਰ ਕੇ ਕਤਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ