ਅੰਮ੍ਰਿਤਸਰ ''ਚ ਧਮਾਕਿਆਂ ਦੀ ਆਵਾਜ਼ ਮਗਰੋਂ ਮਿਲੀ ਮਿਜ਼ਾਇਲ! ਵੇਖੋ Exclusive ਤਸਵੀਰਾਂ
Thursday, May 08, 2025 - 09:32 AM (IST)

ਜੇਠੂਵਾਲ/ਚਵਿੰਡਾ ਦੇਵੀ (ਜਰਨੈਲ ਤੱਗੜ, ਬਲਜੀਤ): ਭਾਰਤ-ਪਾਕਿਸਤਾਨ ਦੇ ਵਿਚਾਲੇ ਤਣਾਅ ਦੀ ਸਥਿਤੀ ਵਿਚਾਲੇ ਬੀਤੀ ਦੇਰ ਰਾਤ ਅੰਮ੍ਰਿਤਸਰ ਵਿਚ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣਨ ਨੂੰ ਮਿਲੀ ਸੀ। ਇਸ ਮਗਰੋਂ ਦੂਜੀ ਵਾਰ ਬਲੈਕਆਊਟ ਵੀ ਕੀਤਾ ਗਿਆ ਸੀ। ਅੱਜ ਸਵੇਰੇ ਅੰਮ੍ਰਿਤਸਰ ਦੇ ਪਿੰਡ ਜੇਠੂਵਾਲ ਦੇ ਖੇਤਾਂ ਵਿਚੋਂ ਮਿਜ਼ਾਇਲਨੁਮਾ ਚੀਜ਼ ਮਿਲੀ ਹੈ।
ਇਸ ਦੇ ਨਾਲ ਹੀ ਕੁਝ ਹੋਰ ਸੜੇ ਹੋਏ ਪੁਰਜੇ ਵੀ ਮਿਲੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਿੱਥੇ-ਕਿੱਥੇ ਸਕੂਲਾਂ 'ਚ ਛੁੱਟੀ ਤੇ ਕਿੱਥੇ ਆਮ ਵਾਂਗ ਖੁੱਲ੍ਹਣਗੇ ਵਿੱਦਿਅਕ ਅਦਾਰੇ? ਪੜ੍ਹੋ ਪੂਰਾ ਬਿਓਰਾ
ਸਥਾਨਕ ਲੋਕਾਂ ਵੱਲੋਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ, ਜਿਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫ਼ਿਲਹਾਲ ਪੁਲਸ ਵੱਲੋਂ ਇਸ ਬਾਰੇ ਕੋਈ ਵੀ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8