ਅੰਮ੍ਰਿਤਸਰ ਨਿਰੰਕਾਰੀ ਭਵਨ ਧਮਾਕਾ : ਪੰਜਾਬ ਸਰਕਾਰ ਵਲੋਂ ਵੱਡਾ ਐਲਾਨ
Sunday, Nov 18, 2018 - 06:46 PM (IST)

ਚੰਡੀਗੜ੍ਹ : ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ਵਿਚ ਸਥਿਤ ਨਿਰੰਕਾਰੀ ਭਵਨ 'ਤੇ ਹੋਏ ਗ੍ਰੇਨੇਡ ਹਮਲੇ ਵਿਚ ਮਾਰੇ ਗਏ ਲੋਕਾਂ ਲਈ ਪੰਜਾਬ ਸਰਕਾਰ ਨੇ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਡੀ. ਜੀ. ਪੀ., ਡੀ. ਪੀ. ਇੰਟੈਲੀਜੈਂਸ ਅਤੇ ਡੀ. ਜੀ. ਪੀ. ਲਾਅ ਐਂਡ ਆਰਡਰ ਨੂੰ ਤੁਰੰਤ ਮੌਕੇ 'ਤੇ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪੀੜਤ ਪਰਿਵਾਰ ਦੇ ਨਾਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਲੀ ਮਦਦ ਅਤੇ ਜ਼ਖਮੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ।