ਅੰਮ੍ਰਿਤਸਰ : ਨਿਟਿੰਗ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ (ਵੀਡੀਓ)
Tuesday, Jul 02, 2019 - 11:16 AM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਵਿਚ ਸੋਮਵਾਰ ਦੇਰ ਰਾਤ ਛੇਹਰਟਾ ਇਲਾਕੇ ਵਿਚ ਇਕ ਨਿਟਿੰਗ ਫੈਕਟਰੀ ਵਿਚ ਭਿਆਨਕ ਅੱਗ ਲੱਗ ਲਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ ਤੇ ਅੱਗ 'ਤੇ ਕਾਬੂ ਪਾਇਆ ਗਿਆ।
ਫੈਕਟਰੀ ਮਾਲਕ ਅਨੁਸਾਰ ਸੋਮਵਾਰ ਨੂੰ ਫੈਕਟਰੀ ਵਿਚ ਦੋ ਚੌਕੀਦਾਰ ਗੇਟ 'ਤੇ ਪਹਿਰਾ ਦੇ ਰਹੇ ਸਨ। ਉਦੋਂ ਹੀ ਦੂਜੀ ਫੈਕਟਰੀ ਦੇ ਮੁਲਾਜ਼ਮਾਂ ਨੇ ਫੈਕਟਰੀ ਵਿਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਤੁਰੰਤ ਚੌਕੀਦਾਰ ਨੂੰ ਸੂਚਿਤ ਕੀਤਾ। ਅੱਗ ਨੂੰ ਵਧਦਾ ਦੇਖਦੇ ਹੋਏ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਫੈਕਟਰੀ ਦਾ ਸਾਰਾ ਸਾਮਾਨ ਸੜ ਚੁੱਕਾ ਸੀ। ਫੈਕਟਰੀ ਮਾਲਕ ਦਾ ਕਹਿਣਾ ਹੈ ਕਿ ਨੁਕਸਾਨ ਕਿੰਨਾ ਹੋਇਆ ਅਜੇ ਇਹ ਕਹਿਣਾ ਮੁਸ਼ਕਲ ਹੈ।
ਉਧਰ ਪੁਲਸ ਵਲੋਂ ਫੈਕਟਰੀ ਮਾਲਕ ਦੇ ਬਿਆਨਾਂ ਮੁਤਾਬਕ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।