ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਸ਼ਰੇਆਮ ਗੋਲੀਆਂ ਨਾਲ ਭੁੰਨਿਆ ਕਿਸਾਨ
Saturday, Jun 22, 2019 - 02:58 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਪਿੰਡ ਸੁਧਾਰ 'ਚ ਕੁਝ ਅਣਪਛਾਤੇ ਮੋਟਰਸਾਈਕਰ ਸਵਾਰਾਂ ਨੇ ਕਿਸਾਨ ਜਸਵੀਰ ਸਿੰਘ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਜਾਣਕਾਰੀ ਮੁਤਾਬਕ ਜਸਵੀਰ ਸਿੰਘ ਖੇਤਾਂ 'ਚ ਕੰਮ ਕਰ ਵਾਪਸ ਘਰ ਪਰਤ ਰਿਹਾ ਸੀ ਕਿ ਦੋ ਮੋਟਰਸਾਈਕਲ ਸਵਾਰਾਂ ਨੇ ਰਾਹ ਪੁੱਛਣ ਦੇ ਬਹਾਨੇ ਜਸਵੀਰ ਦਾ ਟਰੈਕਟਰ ਰੋਕਿਆ ਤੇ ਫਿਰ ਉਸ 'ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ । ਇਸ ਹਮਲੇ 'ਚ ਜਸਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸਦਾ ਇਕ ਸਾਥੀ ਜ਼ਖ਼ਮੀ ਹੋ ਗਿਆ। ਪਰਿਵਾਰ ਮੁਤਾਬਕ ਜਸਵੀਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।