ਆਪੇ 'ਚੋਂ ਬਾਹਰ ਹੋਏ ਕਿਸਾਨ, ਅਰਧ ਨਗਨ ਹੋ ਕੇ ਕਰ ਰਹੇ ਨੇ ਪ੍ਰਦਰਸ਼ਨ (ਤਸਵੀਰਾਂ)
Saturday, Sep 26, 2020 - 01:16 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਅੱਜ ਤੀਸਰੇ ਦਿਨ ਵੀ ਧਰਨੇ ਦਿੱਤਾ ਜਾ ਰਿਹਾ ਹੈ। ਅੰਮ੍ਰਿਤਸਰ 'ਚ ਗੁੱਸੇ 'ਚ ਆਏ ਕਿਸਾਨਾਂ ਵਲੋਂ ਅੱਜ ਅਰਧ ਨਗਨ ਹੋ ਕੇ ਸਰਕਾਰ ਖ਼ਿਲਾਫ਼ ਰੱਜ ਕੇ ਭੜਾਸ ਕੱਢਦਿਆ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਅਜੇ ਤੱਕ ਵੀ ਕੇਂਦਰ ਸਰਕਾਰ ਵਲੋਂ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਕਾਲੇ ਕਾਨੂੰਨ ਨੂੰ ਉਹ ਕਦੇ ਨਹੀਂ ਮੰਨਣਗੇ। ਜਦੋਂ ਤੱਕ ਕੇਂਦਰ ਸਰਕਾਰ ਇਸ ਕਾਲੇ ਕਾਨੂੰਨ ਨੂੰ ਵਾਪਸ ਨਹੀਂ ਲੈ ਲੈਂਦੀ ਉਦੋਂ ਉਹ ਪ੍ਰਦਰਸ਼ਨ ਜਾਰੀ ਰੱਖਣਗੇ।
ਇਹ ਵੀ ਪੜ੍ਹੋ : 15 ਸਾਲਾ ਕੁੜੀ ਨੂੰ ਵਰਗਲਾ ਕੇ ਮੋਟਰ 'ਤੇ ਲੈ ਗਿਆ ਨੌਜਵਾਨ, ਕੀਤੀਆਂ ਬੇਸ਼ਰਮੀ ਦੀਆਂ ਹੱਦਾਂ ਪਾਰ
ਕਿਸਾਨਾਂ ਨੇ ਕਿਹਾ ਕਿ ਸਰਕਾਰ ਸਾਡੇ ਹੱਕ ਮਾਰ ਰਹੀ ਹੈ, ਜੋ ਅਸੀਂ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੇ ਸਾਨੂੰ ਹੱਕ ਨਹੀਂ ਮਿਲ ਜਾਂਦੇ ਉਦੋਂ ਤੱਕ ਉਹ ਕੱਪੜੇ ਨਹੀਂ ਪੈਣਗੇ। ਉਨ੍ਹਾਂ ਨੇ ਅਕਾਲੀ ਤੇ ਕਾਂਗਰਸ ਖ਼ਿਲਾਫ਼ ਜੰਮ ਕੇ ਭੜਾਸ ਕੱਢਦਿਆਂ ਕਿਹਾ ਕਿ ਪਹਿਲਾਂ ਅਕਾਲੀਆਂ ਨੇ ਕਿਸਾਨਾਂ ਨੂੰ ਬਰਬਾਦ ਕੀਤਾ ਤੇ ਹੁਣ ਕਾਂਗਰਸ ਵੀ ਅਜਿਹਾ ਹੀ ਕਰ ਰਹੀ ਹੈ।