ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਡਾਂਗਾਂ-ਸੋਟੇ (ਵੀਡੀਓ)
Monday, May 20, 2019 - 04:57 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੱਜ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 2 ਗੁੱਟ ਦੁਕਾਨ ਦੇ ਕਬਜ਼ੇ ਨੂੰ ਲੈ ਕੇ ਆਪਸ ਵਿਚ ਭਿੜ ਗਏ। ਹਥਿਆਰਾਂ ਨਾਲ ਲੈਸ ਇਕ ਧਿਰ ਦੇ ਮੁੰਡਿਆਂ ਨੇ ਦੂਜੀ ਧਿਰ ਦੇ ਵਿਅਕਤੀਆਂ 'ਤੇ ਹਮਲਾ ਕਰ ਨਾ ਸਿਰਫ ਜ਼ਖ਼ਮੀ ਕਰ ਦਿੱਤਾ, ਸਗੋਂ ਉਨ੍ਹਾਂ ਦੀਆਂ ਗੱਡੀਆਂ ਤੇ ਸਾਮਾਨ ਦੀ ਵੀ ਭੰਨਤੋੜ ਕੀਤੀ, ਜਿਸਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਝਗੜੇ ਵਿਚ 3 ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ।
ਹਸਪਤਾਲ 'ਚ ਦਾਖਲ ਜ਼ਖਮੀ ਵਿਅਕਤੀਆਂ ਦਾ ਦੋਸ਼ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਅਦਾਲਤ ਵਿਚ ਦੁਕਾਨ ਦੇ ਕਬਜ਼ੇ ਨੂੰ ਮਾਮਲਾ ਚੱਲ ਰਿਹਾ ਸੀ ਪਰ ਮਾਣਯੋਗ ਅਦਾਲਤ ਵੱਲੋਂ ਸਟੇਅ ਦੇਣ ਦੇ ਬਾਵਜੂਦ ਹਮਲਾਵਰਾਂ ਨੇ ਦੁਕਾਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਧਰ ਪੁਲਸ ਨੇ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਘਟਨਾ ਨੂੰ ਲੈ ਕੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।